




ਮੋਹਾਲੀ ਦੇ ਸੋਹਾਣਾ ‘ਚ ਬਿਲਡਿੰਗ ਹਾਦਸੇ ਕਾਰਨ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ‘ਚ ਵੀ ਮਾਤਮ ਛਾ ਗਿਆ। ਜੋ ਪਰਿਵਾਰ ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਿਹਾ ਸੀ, ਹੁਣ ਉਸੇ ਧੀ ਦੀ ਲਾਸ਼ ਦੀ ਉਡੀਕ ਕਰ ਰਿਹਾ ਹੈ। ਦ੍ਰਿਸ਼ਟੀ ਵਰਮਾ (29) ਵਾਸੀ ਹਿਮਾਚਲ ਪ੍ਰਦੇਸ਼ ਦੀ ਮੌਤ ਹੋ ਗਈ। ਮਲਬੇ ਦੇ ਅੰਦਰੋਂ ਇੱਕ ਹੋਰ ਵਿਅਕਤੀ ਨੂੰ ਵੀ ਬਚਾਇਆ ਗਿਆ, ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਮੋਹਾਲੀ ਜ਼ਿਲ੍ਹੇ ‘ਚ ਸ਼ਨੀਵਾਰ ਸ਼ਾਮ ਨੂੰ ਇੱਕ ਇਮਾਰਤ ਡਿੱਗ ਗਈ। ਇਸ ਹਾਦਸੇ ਵਿੱਚ ਹਿਮਾਚਲ ਪ੍ਰਦੇਸ਼ ਦੀ ਇੱਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 29 ਸਾਲਾ ਦ੍ਰਿਸ਼ਟੀ ਵਰਮਾ ਵਜੋਂ ਹੋਈ ਹੈ।