canada, usa ukIndia

ਬੁਰੀ ਖਬਰ, 3 ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ

ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ ਹੋ ਗਈ ਤੇ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ ਨੂੰ ਸਵੇਰੇ 5.30 ਵਜੇ ਦੇ ਕਰੀਬ ਬਰਕਸ਼ਾਇਰ ਕਾਊਂਟੀ ਦੇ ਪਾਈਕ ਰੋਡ ਨੇੜੇ ਰੂਟ 7 ​​’ਤੇ ਹੋਇਆ।

ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਪਛਾਣ 27 ਸਾਲਾ ਪ੍ਰੇਮ ਕੁਮਾਰ ਰੈੱਡੀ ਗੋਡਾ, 22 ਸਾਲਾ ਪਵਨੀ ਗੁਲਾਪੱਲੀ ਤੇ 22 ਸਾਲਾ ਸਾਈ ਨਰਸਿਮ੍ਹਾ ਪਟਮਸੈੱਟੀ ਵਜੋਂ ਹੋਈ ਹੈ।

Related Articles

Leave a Reply

Your email address will not be published.

Back to top button