ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੇ ਟੱਪਲ ਥਾਣਾ ਖੇਤਰ ‘ਚ ਇੱਕ ਬੇਕਾਬੂ ਨਿੱਜੀ ਬੱਸ ਦੇ ਸੜਕ ਕਿਨਾਰੇ ਖੜ੍ਹੇ ਇੱਕ ਦਰਜਨ ਤੋਂ ਵੱਧ ਵਾਹਨਾਂ ਵਿੱਚ ਟਕਰਾ ਜਾਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅਨੇਕਾਂ ਜ਼ਖ਼ਮੀ ਹੋ ਗਏ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਰਾਤ ਟੱਪਲ ਥਾਣਾ ਖੇਤਰ ‘ਚ ਜੱਟਰੀ ਅਤੇ ਟੱਪਲ ਵਿਚਕਾਰ ਰਾਜ ਮਾਰਗ ‘ਤੇ ਪੰਜਾਬ ਤੋਂ ਆ ਰਹੀ ਇਕ ਨਿੱਜੀ ਬੱਸ ਨੇ ਸੜਕ ਕਿਨਾਰੇ ਖੜ੍ਹੇ ਇੱਕ ਦਰਜਨ ਦੇ ਕਰੀਬ ਵਾਹਨਾਂ ਨੂੰ ਬੇਕਾਬੂ ਹੋ ਕੇ ਟੱਕਰ ਮਾਰ ਦਿੱਤੀ।
ਚਸ਼ਮਦੀਦਾਂ ਅਨੁਸਾਰ ਬੱਸ ਦੇ ਡਰਾਈਵਰ ਨੇ ਸੰਭਾਵੀ ਤੌਰ ‘ਤੇ ਸ਼ਰਾਬ ਪੀਤੀ ਹੋਈ ਸੀ ਅਤੇ ਸਭ ਤੋਂ ਪਹਿਲਾਂ ਉਸ ਨੇ ਸੜਕ ਕਿਨਾਰੇ ਖੜ੍ਹੇ ਇੱਕ ਟੈਂਪੂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਈ ਹੋਰ ਵਾਹਨਾਂ ਨੂੰ ਟੱਕਰ ਮਾਰਦੀ ਹੋਈ ਬੱਸ ਰਾਹਗੀਰਾਂ ‘ਤੇ ਜਾ ਚੜ੍ਹੀ। ਸੂਤਰਾਂ ਨੇ ਦੱਸਿਆ ਕਿ ਘਟਨਾ ‘ਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੂਚਨਾ ਮਿਲਣ ‘ਤੇ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰਵਾਏ।
ਸੂਤਰਾਂ ਮੁਤਾਬਿਕ ਇਸ ਘਟਨਾ ‘ਚ 6 ਲੋਕ ਜ਼ਖਮੀ ਵੀ ਹੋਏ ਹਨ। ਉਸ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ