Punjab
ਬੱਚਿਆਂ ਦੀ ਲੜਾਈ ‘ਚ ਚੱਲੀਆਂ ਗੋਲੀਆਂ, 1 ਦੀ ਹੋਈ ਮੌਤ, ਬੱਚੀ ਸਮੇਤ 2 ਲੋਕ ਜਖ਼ਮੀ
Bullets fired in children's fight, 1 killed, 2 people including girl injured and 1 killed
ਅੰਮ੍ਰਿਤਸਰ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਪੰਜਾਬ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਡਗ ਮੰਗਾਉਦੀ ਦੀ ਨਜ਼ਰ ਆ ਰਹੀ ਹੈ ਤੇ ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਡਰ ਖੌਫ ਨਜ਼ਰ ਨਹੀਂ ਆ ਰਿਹਾ ਹੁਣ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਤੋਂ ਸਾਹਮਣੇ ਆਇਆ ਹੈ, ਜਿੱਥੇ ਬੱਚਿਆਂ ਦੇ ਵਿਵਾਦਾਂ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਬੱਚਿਆਂ ਦੀ ਲੜਾਈ ਨੇ ਖੂਨੀ ਮਾਹੌਲ ਅਪਣਾ ਲਿਆ। ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ।
ਪੀੜਿਤ ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਬੱਚਿਆਂ ਦੀ ਆਪਸ ਵਿੱਚ ਲੜਾਈ ਹੋਈ ਸੀ, ਜਿਸ ਤੋਂ ਬਾਅਦ ਇਹ ਲੜਾਈ ਸਿਆਣਿਆਂ ਤੱਕ ਪਹੁੰਚ ਗਈ ਅਤੇ ਗੋਲੀਆਂ ਤੱਕ ਚਲਾਈਆਂ ਗਈਆਂ। ਪਰਿਵਾਰ ਨੇ ਦੱਸਿਆ ਕਿ ਛੋਟੇ ਬੱਚਿਆਂ ਦਾ ਆਪਸ ਵਿੱਚ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਇੱਕ ਵਿਅਕਤੀ ਪਿਸਤੌਲ ਦੀ ਨੋਕ ‘ਤੇ ਉਹਨਾਂ ਨੂੰ ਡਰਾ ਧਮਕਾ ਰਿਹਾ ਸੀ ਜਦਕਿ ਉਹਨਾਂ ਨੇ ਉਸਦਾ ਪਸਤੌਲ ਖੋ ਲਿਆ, ਜਿਸ ਤੋਂ ਬਾਅਦ ਆਰੋਪੀਆਂ ਵੱਲੋਂ 10-15 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਹਨਾਂ ਦੇ ਘਰ ਉੱਪਰ ਹਮਲਾ ਕਰ ਦਿੱਤਾ ਅਤੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਔਰਤ ਅਤੇ ਬੱਚੀ ਸਮੇਤ ਦੋ ਲੋਕ ਜ਼ਖਮੀ ਹੋਏ ਹਨ।