ਦਿੱਲੀ ‘ਚ ਸ਼ਨੀਵਾਰ ਦੇਰ ਰਾਤ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ ‘ਚ 6 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਫਾਇਰ ਵਿਭਾਗ ਮੁਤਾਬਕ ਇਸ ਦਰਦਨਾਕ ਹਾਦਸੇ ‘ਚ 12 ਬੱਚਿਆਂ ਨੂੰ ਬਚਾ ਲਿਆ ਗਿਆ ਸੀ, ਜਿਨ੍ਹਾਂ ‘ਚੋਂ 6 ਦੀ ਮੌਤ ਹੋ ਗਈ। ਇਸ ਦੇ ਨਾਲ ਹੀ 5 ਬੱਚੇ ਹਸਪਤਾਲ ‘ਚ ਦਾਖਲ ਹਨ ਅਤੇ ਇਕ ਵੈਂਟੀਲੇਟਰ ‘ਤੇ ਹੈ।
ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।