ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਨਤੀਜਾ ਸ਼ਨੀਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ। ਇਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ (AAP) ਤੋਂ ਮਹਿੰਦਰ ਪਾਲ ਭਗਤ, ਕਾਂਗਰਸ ਤੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (SAD) ਤੋਂ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ (BSP) ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਜੰਗ ਲੜ੍ਹੀ।
ਪੰਜਾਬ ਅੰਦਰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕ ਤਰਫਾ ਫਤਵਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਜਲੰਧਰ ਪੱਛਮੀ ਤੋਂ 37325 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ੍ਹ 55246 ਵੋਟਾਂ ਪਈਆਂ ਹਨ ਜਦਕਿ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਲ 17921 ਵੋਟਾਂ ਨਾਲ ਦੂਜੇ ਨੰਬਰ ਉੱਤੇ ਰਹੇ। ਤੀਜੇ ਨੰਬਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਕੌਰ ਰਹੇ ਜਿਨ੍ਹਾਂ ਨੂੰ16757, ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਦੇ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ ਪਈਆਂ ਹਨ।