




BJP ਨੇ ਪੰਜਾਬ ‘ਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਉਮੀਦਵਾਰ ਹੋਣਗੇ , ਲੁਧਿਆਣਾ ਤੋਂ ਰਵਨੀਤ ਬਿੱਟੂ ਨੂੰ ਟਿਕਟ ਦਿੱਤੀ ਗਈ ਹੈ। ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਗਈ ਹੈ , ਪਟਿਆਲਾ ਤੋਂ ਪਰਨੀਤ ਕੌਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਟਿਕਟ ਦਿੱਤੀ ਗਈ ਹੈ। ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਬੀਜੇਪੀ ਦੇ ਉਮੀਦਵਾਰ ਹੋਣਗੇ।
ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਤਿੰਨ ਰਾਜਾਂ ਦੇ 11 ਉਮੀਦਵਾਰਾਂ ਦੇ ਨਾਮ ਹਨ। ਉੜੀਸਾ ਵਿੱਚ 3, ਪੰਜਾਬ ਵਿੱਚ 6 ਅਤੇ ਪੱਛਮੀ ਬੰਗਾਲ ਵਿੱਚ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਭਾਜਪਾ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਸੀਟ ਤੋਂ ਦਿਨੇਸ਼ ਸਿੰਘ ਉਰਫ਼ ਬੱਬੂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ‘ਆਪ’ ਦੇ ਸਾਬਕਾ ਸੰਸਦ ਮੈਂਬਰ ਰਿੰਕੂ ਨੂੰ ਜਲੰਧਰ ਤੋਂ ਟਿਕਟ ਮਿਲੀ ਹੈ।
ਪੰਜਾਬ ਦੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਜਲੰਧਰ ਸੀਟ ਤੋਂ ਬੀਜੇਪੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਨ ਵਿੱਚ ਉਤਾਰਿਆ ਹੈ। ਸੁਸ਼ੀਲ ਰਿੰਕੂ ਹਾਲਾ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਬੀਜੇਪੀ ਵਿੱਚ ਸ਼ਾਮਲ ਹੋਏ ਸਨ।