India

ਭਾਰਤ ਚ ਬੰਦ ਹੋ ਜਾਵੇਗਾ WHATSAPP, ਦੇਸ਼ ਦੇ 40 ਕਰੋੜ ਤੋਂ ਜ਼ਿਆਦਾ ਯੂਜ਼ਰਸ ਹੋ ਜਾਣਗੇ ਪ੍ਰੇਸ਼ਾਨ

WHATSAPP will be closed in India, more than 40 crore users will be disturbed

 ਇੰਸਟੈਂਟ ਮੈਸੇਜਿੰਗ ਐਪ ਵਟਸਐਪ ਦੇ ਭਾਰਤ ‘ਚ 40 ਕਰੋੜ ਤੋਂ ਜ਼ਿਆਦਾ ਯੂਜ਼ਰਸ ਹਨ। ਇਹ ਲੋਕ ਇਕ ਦੂਜੇ ਨਾਲ ਗੱਲਬਾਤ ਕਰਨ ਲਈ ਵਟਸਐਪ ‘ਤੇ ਨਿਰਭਰ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਹੈ ਕਿ ਉਹ ਭਾਰਤ ਛੱਡ ਦੇਵੇਗੀ। ਕੰਪਨੀ ਨੇ ਦਿੱਲੀ ਹਾਈ ਕੋਰਟ ਨੂੰ ਸਪੱਸ਼ਟ ਕਿਹਾ ਹੈ ਕਿ ਉਹ ਭਾਰਤ ਵਿੱਚ ਆਪਣਾ ਕੰਮਕਾਜ ਬੰਦ ਕਰ ਦੇਵੇਗੀ। ਦਰਅਸਲ, ਇਨਕ੍ਰਿਪਸ਼ਨ ਨੂੰ ਹਟਾਉਣ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਵਟਸਐਪ ਨੇ ਹਾਈ ਕੋਰਟ ਨੂੰ ਕਿਹਾ ਹੈ ਕਿ ਉਹ ਭਾਰਤ ਛੱਡ ਦੇਵੇਗਾ। ਕੰਪਨੀ ਭਾਰਤ ਵਿੱਚ ਕੰਮ ਕਰਨਾ ਬੰਦ ਕਰ ਦੇਵੇਗੀ।

 

ਜਾਣਕਾਰੀ ਮੁਤਾਬਕ ਕੰਪਨੀ ਦਾ ਕਹਿਣਾ ਹੈ ਕਿ ਐਂਡ-ਟੂ-ਐਂਡ ਇਨਕ੍ਰਿਪਸ਼ਨ ਰਾਹੀਂ ਯੂਜ਼ਰ ਦੀ ਪ੍ਰਾਈਵੇਸੀ ਸੁਰੱਖਿਅਤ ਹੁੰਦੀ ਹੈ। ਇਸ ਦੇ ਜ਼ਰੀਏ, ਇਹ ਸੁਨਿਸ਼ਚਿਤ ਕੀਤਾ ਜਾਂਦਾ ਹੈ ਕਿ ਸੰਦੇਸ਼ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਹੀ ਅੰਦਰ ਦੀ ਸਮੱਗਰੀ ਨੂੰ ਜਾਣ ਸਕਦੇ ਹਨ। ਵਟਸਐਪ ਨੇ ਦਿੱਲੀ ਹਾਈ ਕੋਰਟ ਵਿੱਚ ਇਨਕ੍ਰਿਪਸ਼ਨ ਹਟਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਕਰਨ ਲਈ ਮਜਬੂਰ ਕੀਤਾ ਗਿਆ ਤਾਂ ਕੰਪਨੀ ਭਾਰਤ ਵਿੱਚ ਆਪਣਾ ਕੰਮਕਾਜ ਬੰਦ ਕਰ ਦੇਵੇਗੀ। ਦੱਸ ਦੇਈਏ ਕਿ Meta ਦੀ ਕੰਪਨੀ ਨੇ IT Rules, 2021 ਨੂੰ ਚੁਣੌਤੀ ਦਿੱਤੀ ਹੈ।

ਜੇਕਰ ਸਾਨੂੰ ਇਨਕ੍ਰਿਪਸ਼ਨ ਤੋੜਨ ਲਈ ਕਿਹਾ ਜਾਂਦਾ ਹੈ, ਤਾਂ WhatsApp ਬੰਦ ਹੋ ਜਾਵੇਗਾ ਕੰਪਨੀ ਵੱਲੋਂ ਅਦਾਲਤ ‘ਚ ਪੇਸ਼ ਹੋਏ ਤੇਜਸ ਕਰੀਆ ਨੇ ਡਿਵੀਜ਼ਨ ਬੈਂਚ ਨੂੰ ਕਿਹਾ, ‘ਇੱਕ ਪਲੇਟਫਾਰਮ ਦੇ ਤੌਰ ‘ਤੇ ਅਸੀਂ ਕਹਿ ਰਹੇ ਹਾਂ ਕਿ ਜੇਕਰ ਸਾਨੂੰ ਇਨਕ੍ਰਿਪਸ਼ਨ ਨੂੰ ਤੋੜਨ ਲਈ ਕਿਹਾ ਗਿਆ ਤਾਂ ਵਟਸਐਪ ਚਲਾ ਜਾਵੇਗਾ।’

Back to top button