India
ਭਾਰਤ ‘ਚ ਹੁਣ ਪੈਟਰੋਲ 75 ਅਤੇ ਡੀਜ਼ਲ 67 ਰੁਪਏ ‘ਚ ਮਿਲੇਗਾ!
In India now petrol 75 and diesel 67 rupees!
ਕੱਚੇ ਤੇਲ ਦੀਆਂ ਕੀਮਤਾਂ ਵਿਚ ਹਾਲ ਹੀ ਵਿਚ ਆਈ ਗਿਰਾਵਟ ਨੇ ਇਸ ਗੱਲ ਦੀ ਚਰਚਾ ਛੇੜ ਦਿੱਤੀ ਹੈ ਕਿ ਭਾਰਤ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘੱਟ ਹੋਣਗੀਆਂ। 2021 ਤੋਂ ਬਾਅਦ ਪਹਿਲੀ ਵਾਰ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ।
ਅਜਿਹੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ Gਤੇ ਚਰਚਾ ਸ਼ੁਰੂ ਹੋ ਗਈ ਹੈ। ਇਸ ਉਤੇ ਪੈਟਰੋਲੀਅਮ ਸਕੱਤਰ ਪੰਕਜ ਜੈਨ ਨੇ ਕਿਹਾ ਕਿ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ‘ਚ ਹਾਲ ਹੀ ‘ਚ ਆਈ ਗਿਰਾਵਟ ਕਾਰਨ ਈਂਧਨ ਦੀਆਂ ਕੀਮਤਾਂ ਘਟਾਉਣ ‘ਤੇ ਵਿਚਾਰ ਕਰ ਸਕਦੀਆਂ ਹਨ।
ਵੱਡਾ ਸਵਾਲ ਇਹ ਹੈ ਕਿ ਕੀ ਭਾਰਤ ‘ਚ ਪੈਟਰੋਲ ਦੀ ਕੀਮਤ 75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 67 ਰੁਪਏ ਪ੍ਰਤੀ ਲੀਟਰ ‘ਤੇ ਆ ਜਾਵੇਗੀ?