Punjab
ਭ੍ਰਿਸ਼ਟ BDPO 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ
Corrupt BDPO arrested red-handed taking bribe of 30 thousand rupees
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (BDPO) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।