India

ਮਨੀ ਲਾਂਡਰਿੰਗ ਮਾਮਲੇ ‘ਚ ED ਦਾ ਵੱਡਾ ਐਕਸ਼ਨ, ਅਭਿਨੇਤਰੀ ਸ਼ਿਲਪਾ ਸ਼ੈੱਟੀ ਦੀ 97 ਕਰੋੜ ਦੀ ਜਾਇਦਾਦ ਜ਼ਬਤ

ED's big action in money laundering case, actress Shilpa Shetty's property of 97 crores seized

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੇ ਖਿਲਾਫ ਅਡਲਟ ਫਿਲਮਾਂ ਦੇ ਨਿਰਮਾਣ ਅਤੇ ਪ੍ਰਸਾਰ ਦੇ ਸਬੰਧ ਵਿੱਚ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਦੱਸਿਆ ਕਿ ਪੀਐਮਐਲਏ, 2002 ਦੀਆਂ ਵਿਵਸਥਾਵਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਅਸਥਾਈ ਤੌਰ ‘ਤੇ ਕੁਰਕ ਕੀਤੀਆਂ ਗਈਆਂ ਹਨ।

 

ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਕੁੰਦਰਾ ਦੀਆਂ ਜਿਨ੍ਹਾਂ ਜਾਇਦਾਦਾਂ ਨੂੰ ਅਟੈਚ ਕੀਤਾ ਹੈ, ਉਸ ‘ਚ ਸ਼ੈਟੀ ਦਾ ਜੂਹੁ ਬੰਗਲਾ ਵੀ ਸ਼ਾਮਲ ਹੈ। ਕਾਰੋਬਾਰੀ ਖਿਲਾਫ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ ਪੀਐਮਐਲਏ, 2002 ਦੇ ਤਹਿਤ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਸ਼ੈੱਟੀ ਦੀ ਪਹਿਲੀ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਰਾਜਸਥਾਨ ਰਾਇਲਜ਼ ਵਿੱਚ ਹਿੱਸੇਦਾਰੀ ਵੀ ਸੀ।
ਈਡੀ ਨੇ ਬਿਟਕੁਆਇਨ ਪੋਂਜੀ ਘੁਟਾਲੇ ਵਿੱਚ ਕੁੰਦਰਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਅਟੈਚ ਕੀਤੀਆਂ ਜਾਇਦਾਦਾਂ ਵਿੱਚ ਪੁਣੇ ਸਥਿਤ ਬੰਗਲਾ ਅਤੇ ਇਕੁਇਟੀ ਸ਼ੇਅਰ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਈਡੀ ਨੇ ਮਹਾਰਾਸ਼ਟਰ ਪੁਲਿਸ ਅਤੇ ਦਿੱਲੀ ਪੁਲਿਸ ਦੁਆਰਾ ਵਨ ਵੇਰੀਏਬਲ ਟੈਕ ਪ੍ਰਾਈਵੇਟ ਲਿਮਟਿਡ ਅਤੇ ਦੋਸ਼ੀ ਮਰਹੂਮ ਅਮਿਤ ਭਾਰਦਵਾਜ, ਅਜੈ ਭਾਰਦਵਾਜ, ਵਿਵੇਕ ਭਾਰਦਵਾਜ, ਸਿੰਪੀ ਭਾਰਦਵਾਜ, ਮਹਿੰਦਰ ਭਾਰਦਵਾਜ ਅਤੇ ਹੋਰਾਂ ਦੇ ਖਿਲਾਫ ਦਰਜ ਐਫਆਈਆਰ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।

Back to top button