IndiaPoliticsPunjab

ਮਾਇਆਵਤੀ ਦਾ ਵੱਡਾ ਐਲਾਨ, ਆਪਣੇ ਭਤੀਜੇ ਨੂੰ ਐਲਾਨਿਆ ਆਪਣਾ ਉੱਤਰਾਧਿਕਾਰੀ

ਬਸਪਾ ਸੁਪਰੀਮੋ ਮਾਇਆਵਤੀ ਨੇ ਵੱਡਾ ਐਲਾਨ ਕੀਤਾ ਹੈ। ਐਤਵਾਰ ਨੂੰ ਡੇਢ ਘੰਟੇ ਤੱਕ ਚੱਲੀ ਬੈਠਕ ਤੋਂ ਬਾਅਦ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ।

ਦੱਸ ਦੇਈਏ ਕਿ ਲਖਨਊ ਵਿੱਚ ਬਸਪਾ ਮੁਖੀ ਮਾਇਆਵਤੀ ਨੇ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿਚ ਆਕਾਸ਼ ਆਨੰਦ ਵੀ ਆਪਣੀ ਕਾਰ ਵਿੱਚ ਮਾਇਆਵਤੀ ਦੇ ਨਾਲ ਦਫ਼ਤਰ ਪਹੁੰਚੇ। ਇਸ ਵਿੱਚ 28 ਰਾਜਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

Related Articles

Back to top button