
ਪੰਜਾਬ ਦੀ ਜਨਤਾ ਨੂੰ ਪਹਿਲਾਂ ਮੁਫ਼ਤ ਬਿਜਲੀ ਵਰਗੀਆਂ ਕਈ ਸਹੂਲਤਾਂ ਮਾਨ ਸਰਵਾਰ ਵੱਲੋਂ ਦਿੱਤੀਆਂ ਗਈਆਂ ਸਨ ਤੇ ਫਿਰ ਬਾਅਦ ‘ਚ ਤੇਲ ਦੀਆਂ ਕੀਮਤਾਂ ‘ਤੇ ਟੈਕਸ ਵਧਾ ਕੇ ਇੱਕ ਤੋਹਫ਼ਾ ਦਿੱਤਾ ਗਿਆ ਸੀ। ਹੁਣ ਮਾਨ ਸਰਕਾਰ ਅਜਿਹਾ ਹੀ ਦੂਸਰਾ ਹੋਰ ਤੋਹਫਾ ਦੇਣ ਜਾ ਰਹੀ ਹੈ। ਹੁਣ ਪੈਨਸ਼ਨਰਾਂ ਨੂੰ 22 ਜੂਨ ਤੋਂ ਆਪਣੀ ਮਹੀਨਾਵਾਰ ਪੈਨਸ਼ਨ ‘ਤੇ 200 ਰੁਪਏ ਵਿਕਾਸ ਟੈਕਸ ਵਜੋਂ ਅਦਾ ਕਰਨੇ ਪੈਣਗੇ।
ਇਹ ਟੈਕਸ ਸਿੱਧੇ ਰਿਟਾਇਰਡ ਮੁਲਾਜ਼ਮਾਂ ਦੀ ਪੈਨਸ਼ਨ ਵਿੱਚੋਂ ਕੱਟੇ ਜਾਣਗੇ ਅਤੇ ਇਸ ਦੀ ਵਸੂਲੀ ਲਈ ਸਰਕਾਰ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। 200 ਰੁਪਏ ਵਿਕਾਸ ਟੈਕਸ ਵਸੂਲਣ ਨਾਲ ਪੰਜਾਬ ਸਰਕਾਰ ਨੂੰ ਸੂਬੇ ਦੇ 3.50 ਲੱਖ ਪੈਨਸ਼ਨਰਾਂ ਤੋਂ ਹਰ ਸਾਲ ਕਰੀਬ 84 ਕਰੋੜ ਰੁਪਏ ਦੀ ਆਮਦਨ ਹੋਵੇਗੀ।