EducationPunjab

ਯੂਨੀਵਰਸਿਟੀ ‘ਚ ਪੜ੍ਹਦੀ ਵਿਦਿਆਰਥਣ ਵੱਲੋਂ ਚੌਥੀ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ

A student studying in the university committed suicide by jumping from the roof of the fourth floor

ਜਗਰਾਉਂ ਵਿਖੇ ਇੱਕ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਵੱਲੋਂ ਯੂਨੀਵਰਸਿਟੀ ਦੀ ਚੌਥੀ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਵਿਦਿਆਰਥਣ ਦੀ ਪਛਾਣ 20 ਸਾਲਾਂ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ(ਮੋਗਾ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਕੁੱਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿ ਰਹੀ ਸੀ।

ਜਗਰਾਉਂ ਦੇ ਸਰਕਾਰੀ ਹਸਪਤਾਲ ਵਿਖੇ ਮ੍ਰਿਤਕਾ ਦੇ ਪਿਤਾ ਸੁਰਜੀਤ ਸਿੰਘ ਅਤੇ ਮਾਤਾ ਨੇ ਦੱਸਿਆ ਕਿ ਕਿਰਨਦੀਪ ਕੌਰ ਪਿਛਲੇ ਦੋ ਸਾਲਾਂ ਤੋਂ ਪਿੰਡ ਚੌਂਕੀਮਾਨ ਨੇੜੇ ਸਥਿਤ ਸਿਟੀ ਯੂਨੀਵਰਸਿਟੀ ਵਿੱਚ ਬੀ.ਏ. ਦੀ ਪੜ੍ਹਾਈ ਕਰ ਰਹੀ। ਉਹ ਉਥੇ ਹੋਸਟਲ ਵਿੱਚ ਰਹਿੰਦੀ ਸੀ ਪਰ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿ ਰਹੀ ਸੀ। ਜਿਸ ਦੀ ਦਵਾਈ ਡੀਐਮਸੀ ਹਸਪਤਾਲ ਵਿਖੇ ਚੱਲ ਰਹੀ ਸੀ ਅਤੇ ਸਵੇਰੇ ਯੂਨੀਵਰਸਿਟੀ ‘ਚੋਂ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਕਿਰਨਦੀਪ ਕੌਰ ਨੇ ਅੱਜ ਅਚਾਨਕ ਯੂਨੀਵਰਸਿਟੀ ਦੀ ਚੌਥੀ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਚੌਂਕੀ ਚੌਂਕੀਮਾਨ ਦੇ ਅਧਿਕਾਰੀ ਤੇ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

Back to top button