India

ਰਾਕੇਸ਼ ਟਿਕੈਤ ਵਲੋਂ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਉੱਤਰਾਖੰਡ ‘ਚ ਇਸ ਤਰੀਕ ਨੂੰ ਧਰਨੇ ਦੇਣ ਦਾ ਐਲਾਨ

Rakesh Tikait announced to hold dharnas in Punjab, Uttar Pradesh, Haryana and Uttarakhand on this date.

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਮੀਟਿੰਗ ਦੌਰਾਨ ਇੱਕ ਮਤਾ ਪਾਸ ਕੀਤਾ ਗਿਆ ਸੀ ਕਿ ਜੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਹੇਠ ਫਰਵਰੀ ਦੇ ਆਖਰੀ ਹਫ਼ਤੇ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ।

Back to top button