




ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਚਾਂਸਲਰ ਦੀਆਂ ਸ਼ਕਤੀਆਂ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀਆਂ ਗਈਆਂ ਸਨ। ਹਾਲਾਂਕਿ ਉਕਤ ਬਿੱਲ ਵਾਪਸ ਲਏ ਜਾਣ ਕਾਰਨ ਰਾਜਪਾਲ ਹੁਣ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ।