ਰਾਸ਼ਟਰਪਤੀ ਟਰੰਪ ਵਲੋਂ ਵਿਦੇਸ਼ੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ USA ਛੱਡਣ ਦੀ ਚੇਤਾਵਨੀ, ਭਾਰਤ ਨੂੰ ਸਿੱਧੀ ਧਮਕੀ
President Trump warns foreign students and workers to leave the US before January 20
ਅਮਰੀਕਾ ਦੇ ਉੱਚ ਸਿੱਖਿਆ ਸੰਸਥਾਵਾਂ ਨੇ ਵਿਦੇਸ਼ੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ 20 ਜਨਵਰੀ ਤੋਂ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ ਤੋਂ ਵਾਪਸ ਪਰਤਣ ਦੀ ਸਲਾਹ ਦਿੱਤੀ ਹੈ। ਇਸ ਦਿਨ ਡੋਨਾਲਡ ਟਰੰਪ (Donal Trump) ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ।
ਟਰੰਪ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ
ਮੈਸੇਚਿਊਸਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮਆਈਟੀ) ਸਮੇਤ ਹੋਰ ਯੂਨੀਵਰਸਿਟੀਆਂ ਦੀ ਇਹ ਸਲਾਹ ਉਦੋਂ ਆਈ ਹੈ ਜਦੋਂ ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ‘ਤੇ ਦੇਸ਼ ਨਿਕਾਲਾ ਦੇਣ ਬਾਰੇ ਚਰਚਾ ਕਰ ਰਿਹਾ ਹੈ। ਅੰਦਾਜ਼ਾ ਹੈ ਕਿ ਦੇਸ਼ ਵਿੱਚ ਇੱਕ ਕਰੋੜ ਤੋਂ ਵੱਧ ਗ਼ੈਰਕਾਨੂੰਨੀ ਪ੍ਰਵਾਸੀ ਹਨ।
ਮੈਸੇਚਿਊਸਟਸ ਇੰਸਟੀਚਿਊਟ ਆਫ ਟੈਕਨਾਲੌਜੀ (ਐੱਮਆਈਟੀ) ਸਮੇਤ ਅਮਰੀਕਾ ਦੀਆਂ ਕਈ ਉੱਚ ਸਿੱਖਿਆ ਸੰਸਥਾਵਾਂ ਨੇ ਆਪਣੇ ਵਿਦੇਸ਼ੀ ਵਿਦਿਆਰਥੀਆਂ ਤੇ ਕਰਮਚਾਰੀਆਂ ਨੂੰ 20 ਜਨਵਰੀ ਤੋਂ ਪਹਿਲਾਂ ਸਰਦ ਰੁੱਤ ਦੀਆਂ ਛੁੱਟੀਆਂ ਤੋਂ ਮੁੜਨ ਦੀ ਸਲਾਹ ਦਿੱਤੀ ਹੈ। ਇਸ ਦਿਨ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ।
ਟਰੰਪ ਨੇ ਧਮਕੀ ਵਿੱਚ ਬ੍ਰਿਕਸ ਦੇਸ਼ਾਂ ਨੂੰ ਵੀ ਦਿੱਤਾ ਸੁਨੇਹਾ
ਟਰੰਪ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਇਹ ਧਮਕੀ ਦਿੰਦੇ ਹੋਏ ਮੰਗ ਕੀਤੀ ਕਿ ਬ੍ਰਿਕਸ ਦੇ ਮੈਂਬਰ ਦੇਸ਼ ਨਵੀਂ ਕਰੰਸੀ ਨਾ ਬਣਾਉਣ ਜਾਂ ਕਿਸੇ ਹੋਰ ਕਰੰਸੀ ਦਾ ਸਮਰਥਨ ਨਾ ਕਰਨ, ਜੋ ਅਮਰੀਕੀ ਡਾਲਰ ਦੀ ਥਾਂ ਲੈਣ ਜਾਂ 100 ਫੀਸਦੀ ਟੈਰਿਫ ਦਾ ਸਾਹਮਣਾ ਕਰਨ।
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ Truth Social ‘ਤੇ ਲਿਖਿਆ, ”ਸਾਨੂੰ ਇਨ੍ਹਾਂ ਦੇਸ਼ਾਂ ਤੋਂ ਵਚਨਬੱਧਤਾ ਦੀ ਲੋੜ ਹੈ ਕਿ ਉਹ ਨਵੀਂ ਬ੍ਰਿਕਸ ਕਰੰਸੀ ਨਹੀਂ ਬਣਾਉਣਗੇ, ਨਾ ਤਾਂ ਉਹ ਸ਼ਕਤੀਆਂ ਜੋ ਅਮਰੀਕੀ ਡਾਲਰ ਨੂੰ ਬਦਲਣ ਲਈ ਕੋਈ ਹੋਰ ਮੁਦਰਾ ਵਾਪਸ ਲਿਆਉਣਗੀਆਂ ਜਾਂ ਉਨ੍ਹਾਂ ਨੂੰ 100% ਟੈਰਿਫ ਦਾ ਸਾਹਮਣਾ ਕਰਨਾ ਪਵੇਗਾ ਜਾਂ ਅਮਰੀਕੀ ਬਾਜ਼ਾਰ ਨੂੰ ਅਲਵਿਦਾ ਕਹਿਣਾ ਪਵੇਗਾ।
ਟਰੰਪ ਨੇ ਅੱਗੇ ਲਿਖਿਆ, ‘ਅਜਿਹੇ ਦੇਸ਼ ਕਿਸੇ ਹੋਰ ਬਾਜ਼ਾਰ ਦੀ ਤਲਾਸ਼ ਕਰ ਸਕਦੇ ਹਨ। ਇਸ ਗੱਲ ਦੀ ਕੋਈ ਸੰਭਾਵਨਾ ਨਹੀਂ ਹੈ ਕਿ ਬ੍ਰਿਕਸ ਅੰਤਰਰਾਸ਼ਟਰੀ ਵਪਾਰ ਵਿੱਚ ਅਮਰੀਕੀ ਡਾਲਰ ਦੀ ਥਾਂ ਲੈ ਲਵੇਗਾ, ਅਤੇ ਕੋਈ ਵੀ ਦੇਸ਼ ਜੋ ਅਜਿਹਾ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸ ਨੂੰ ਅਮਰੀਕਾ ਨੂੰ ਅਲਵਿਦਾ ਕਹਿ ਦੇਣਾ ਚਾਹੀਦਾ ਹੈ।