ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਲੋਕ ਸਭਾ ਚੋਣਾਂ (Lok Sabha Election 2024) ਦੇ ਪ੍ਰਚਾਰ ਵਿੱਚ ਇੰਨੇ ਗੁਆਚ ਗਏ ਹਨ, ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਲੱਗ ਰਿਹਾ ਹੈ ਕਿ ਉਹ ਕੀ ਬੋਲ ਰਹੇ ਹਨ ਅਤੇ ਕੀ ਨਹੀਂ। ਦੱਸ ਦਈਏ ਕਿ ਆਮ ਆਦਮੀ ਪਾਰਟੀ (AAP) ਦੇ ਖਡੂਰ ਸਾਹਿਬ ਲੋਕ ਸਭਾ ( Khadoor Sahib Lok Sabha ) ਹਲਕੇ ਤੋਂ ਉਮੀਦਵਾਰ ਲਾਲਜੀਤ ਭੁੱਲਰ ਦੀ ਹੁਣ ਇੱਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ, ਜਿਸ ਵਿੱਚ ਉਹ ਵਿਵਾਦਤ ਬਿਆਨ ਦਿੰਦੇ ਨਜ਼ਰ ਆ ਰਹੇ ਹਨ।
ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਇਹ ਪਹਿਲੀ ਵਾਰ ਵਿਵਾਦਤ ਬਿਆਨ ਪਹਿਲੀ ਵਾਰ ਸਾਹਮਣੇ ਨਹੀਂ ਆਇਆ ਹੈ। ਇਸਤੋਂ ਪਹਿਲਾਂ ਵੀ ਉਨ੍ਹਾਂ ਨੇ ਸਵਰਨਕਾਰ ਬਿਰਾਦਰੀ ਤੇ ਰਾਮਗੜ੍ਹੀਆਂ ਬਿਰਾਦਰੀ ਨੂੰ ਲੈ ਕੇ ਟਿੱਪਣੀ ਕੀਤੀ ਸੀ ਅਤੇ ਉਨ੍ਹਾਂ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਤੋਂ ਬਾਅਦ ਲਾਈਵ ਹੋ ਕੇ ਮੰਤਰੀ ਸਾਬ੍ਹ ਨੇ ਮਾਫੀ ਮੰਗੀ ਸੀ ਅਤੇ ਗੁਰਦੁਆਰਾ ਸਾਹਿਬ ਵਿੱਚ ਭੁੱਲ ਬਖਸ਼ਾਈ ਸੀ।