ਦੇਸ਼ ਨੂੰ ਆਜ਼ਾਦ ਹੋਏ ਕਰੀਬ 75 ਸਾਲ ਦਾ ਸਮਾਂ ਹੋ ਚੁੱਕਿਆ ਹੈ ਪਰ ਪੰਜਾਬ ਦਾ ਇੱਕ ਅਜਿਹਾ ਪਿੰਡ ਜੋ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਹੈ ਅਤੇ ਅੱਜ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਿਆ ਹੋਇਆ ਹੈ। ਬਠਿੰਡੇ ਜ਼ਿਲ੍ਹੇ ਦਾ ਪਿੰਡ ਰਾਮਗੜ੍ਹ ਭੂੰਦੜ ਦੇ ਵਾਸੀਆਂ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਬਕਾਇਦਾ ਪਿੰਡ ਵਿੱਚ ਵੱਡੀਆਂ ਵੱਡੀਆਂ ਫਲੈਕਸਾਂ ਲਗਾ ਕੇ ਸਿਆਸੀ ਲੋਕਾਂ ਆਜ਼ਾਦ ਉਮੀਦਵਾਰਾਂ ਅਤੇ 2024 ਦੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦਾ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।
ਪਿੰਡ ਵਾਸੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਉਨਾਂ ਦੇ ਪਿੰਡ ਵਿੱਚ ਕੋਈ ਵੀ ਸਿਆਸੀ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਜਾਂ ਆਜ਼ਾਦ ਉਮੀਦਵਾਰ ਵੋਟਾਂ ਮੰਗਣ ਆਵੇਗਾ ਤਾਂ ਉਸਦਾ ਸ਼ਾਂਤਮਈ ਵਿਰੋਧ ਕੀਤਾ ਜਾਵੇਗਾ ਅਤੇ ਸਮੁੱਚੇ ਪਿੰਡ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦਾ ਸ਼ਾਂਤਮਈ ਬਾਈਕਾਟ ਕੀਤਾ ਜਾਵੇਗਾ। ਅਤੇ ਕੋਈ ਵੀ ਪਿੰਡ ਵਾਸੀ ਵੋਟ ਪਾਉਣ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਹ ਆਪਣੇ ਪਿੰਡ ਵਿੱਚ ਕਿਸੇ ਵੀ ਸਿਆਸੀ ਪਾਰਟੀ ਦਾ ਬੂਥ ਨਹੀਂ ਲੱਗਣ ਦੇਣਗੇ