Punjab

ਵਲਟੋਹਾ ਵਲੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਫਿਰ ਵੱਡਾ ਇਲਜ਼ਾਮ, ਨਵੀ ਵੀਡੀਓ ਜਾਰੀ, ਛਿੜਿਆ ਵਿਵਾਦ

Valtoha makes another big allegation against Giani Harpreet Singh, new video released

ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਵਿਚਕਾਰ ਚੱਲ ਰਿਹਾ ਵਿਵਾਦ ਠੰਡਾ ਹੋਣ ਦਾ ਨਾਮ ਨਹੀਂ ਲੈ ਰਿਹਾ। ਇਕ ਵਾਰ ਮੁੜ ਤੋਂ ਦੋਵੇਂ ਆਹਮੋ-ਸਾਹਮਣੇ ਹੋ ਗਏ ਹਨ। ਇੱਕ ਪਾਸੇ ਤਾਂ ਐਸਜੀਪੀਸੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਤੋਂ 2 ਹਫ਼ਤੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਦਾ ਚਾਰਜ ਵਾਪਸ ਲਿਆ ਗਿਆ ਤਾਂ ਦੂਜੇ ਪਾਸੇ ਉਨ੍ਹਾਂ ਦੇ ਹੱਕ ਅੱਜ ਜੋ ਪੰਥ ਦੀ ਇਕੱਤਰਤਾ ਰੱਖੀ ਗਈ ਉਸ ਨੂੰ ਲੈ ਕੇ ਵੀ ਮੁੜ ਵਿਰਸਾ ਸਿੰਘ ਵਲਟੋਹਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਆਖਿਆ ਕਿ ਸ਼ਹੀਦੀ ਸਭਾ ਮੌਕੇ ਆਪਣੇ ਨਿੱਜੀ ਫਾਇਦੇ ਲਈ ਅਜਿਹੀ ਇਕੱਤਰਤਾ ਨਹੀਂ ਹੋਣੀ ਚਾਹੀਦੀ ਸੀ। ਉਨ੍ਹਾਂ ਨੇ ਆਪਣੀ ਪੋਸਟ ਸਾਂਝੀ ਕਰਦਿਆਂ ਕਿਹਾ –

ਇਸ ਦੇ ਨਾਲ ਹੀ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉੱਤੇ ਸਾਵਲ ਚੁੱਕੇ ਹਨ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਤਨਖਾਹ ਲਾਉਣੀ ਚਾਹੀਦੀ ਹੈ।

ਉਨ੍ਹਾਂ ਨੇ ਫੇਸਬੁੱਕ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀਓ !

* ਸਿੰਘ ਸਾਹਿਬ ਜੀਓ ! 18 ਦਸੰਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿੱਖੇ ਚੱਲ ਰਹੇ ਕੀਰਤਨ ਨੂੰ ਰੋਕ ਕੇ ਆਪਣਾ ਨਿੱਜੀ ਭਾਸ਼ਣ ਕਿਉਂ ਦਿੱਤਾ ?

* ਗਿਆਨੀ ਹਰਪ੍ਰੀਤ ਸਿੰਘ ਜੀ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਸਾਹਮਣੇ ਪੇਸ਼ ਹੋਣ ਦੀ ਥਾਂ ਪੰਜ ਪਿਆਰਿਆਂ ਨੂੰ ਬਾ-ਹੁਕਮ ਆਪਣੇ ਸਾਮਣੇ ਪੇਸ਼ ਕਿਉਂ ਕੀਤਾ?

Back to top button