

ਵਾਰਿਸ ਪੰਜਾਬ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੇ ਖਿਲਾਫ ਬੋਲਣ ‘ਤੇ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਨੋਟਿਸ ਵਿੱਚ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਨਲਾਈਨ ਨਿਊਜ਼ ਚੈਨਲਾਂ ਵਿੱਚ ਮੇਰੇ ’ਤੇ ਲਾਏ ਗਏ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਇਸ ਕਾਨੂੰਨੀ ਨੋਟਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਰਾਜਾ ਵੜਿੰਗ ਨੂੰ ਸੋਸ਼ਲ ਮੀਡੀਆ ਰਾਹੀਂ ਮੁਆਫ਼ੀ ਮੰਗਣ ਲਈ ਕਿਹਾ ਹੈ।