ਲੁਧਿਆਣਾ ਜ਼ਿਲ੍ਹੇ ਦੇ 26 ਪਿੰਡਾਂ ਵਿੱਚ 65 ਲੱਖ ਦੀ ਲਾਗਤ ਨਾਲ ਲੱਗਣ ਵਾਲੀਆਂ ਸੋਲਰ ਲਾਈਟਾਂ ਦੇ ਘਪਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦਾ ਨਾਂ ਆਇਆ ਹੈ। ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਦੀ ਗ੍ਰਿਫਤਾਰੀ ਲਈ ਅੱਜ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਵਿਜੀਲੈਂਸ ਨੇ ਮੁਹਾਲੀ, ਚੰਡੀਗੜ੍ਹ, ਜਗਰਾਉਂ, ਮੁੱਲਾਂਪੁਰ ਦਾਖਾ, ਮੁਕਤਸਰ, ਜੀਰਾ ਆਦਿ ਥਾਵਾਂ ’ਤੇ ਟੀਮਾਂ ਭੇਜੀਆਂ।ਵਿਜੀਲੈਂਸ ਵੱਲੋਂ ਸੰਦੀਪ ਸੰਧੂ ਦੇ ਰਿਸ਼ਤੇਦਾਰਾਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅੱਜ ਵਿਜੀਲੈਂਸ ਵੱਲੋਂ ਸੰਦੀਪ ਸੰਧੂ ਤੋਂ ਪੁੱਛਗਿੱਛ ਲਈ ਕਰੀਬ 8 ਤੋਂ 10 ਰਿਸ਼ਤੇਦਾਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਅੱਜ ਪੂਰਾ ਦਿਨ ਵਿਜੀਲੈਂਸ ਅਧਿਕਾਰੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਛਾਪੇਮਾਰੀ ਕਰਦੇ ਰਹੇ ਪਰ ਸੰਦੀਪ ਸੰਧੂ ਦਾ ਕਿਤੇ ਵੀ ਸੁਰਾਗ ਨਹੀਂ ਲੱਗ ਸਕਿਆ।