ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।