JalandharPunjab

ਵਿਜੀਲੈਂਸ ਬਿਊਰੋ ਵਲੋਂ ‘ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਤ ਭਾਰਤ’ ਥੀਮ ਤਹਿਤ ਕਰਵਾਇਆ ਗਿਅ ਸਹੁੰ ਚੁੱਕ ਸਮਾਗਮ

ਜ਼ਿਲ੍ਹੇ ’ਚ 6 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਤਹਿਤ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣਗੇ ਸਮਾਗਮ

ਜਲੰਧਰ, ਐਚ ਐਸ ਚਾਵਲਾ।

ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਆਰੰਭ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ‘ ਭ੍ਰਿਸ਼ਟਾਚਾਰ ਮੁਕਤ ਭਾਰਤ- ਵਿਕਸਤ ਭਾਰਤ’ ਥੀਮ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ 31 ਅਕਤੂਬਰ ਤੋਂ 6 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ ਜਿਸ ਦੀ ਕੜੀ ਵਜੋਂ ਅੱਜ ਵਿਜੀਲੈਂਸ ਬਿਊਰੋ,ਰੇਂਜ ਜਲੰਧਰ ਵਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭ੍ਰਿਸ਼ਟਾਚਾਰ ਮੁਕਤ ਸਮਾਜ ਦੇਣ ਲਈ ਵਿਜੀਲੈਂਸ ਬਿਊਰੋ, ਯੂਨਿਕ ਜਲੰਧਰ  ਅਤੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਹੁੰ ਚੁੱਕੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਹਵਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਲੋਂ ਵੀਡੀਓ ਕਾਨਫਰੰਸਿਗ ਰਾਹੀਂ ਵੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੇ.ਐਮ.ਵੀ. ਕਾਲਜ ਜਲੰਧਰ ਦੇ ਪ੍ਰਿੰਸੀਪਲ ਪ੍ਰੋ.ਅਤਿਮਾ ਸ਼ਰਮਾ, ਐਚ.ਐਮ.ਵੀ. ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਅਜੈ ਸਰੀਨ, ਐਸ.ਡੀ.ਕਾਲਜ ਫਾਰ ਵੂਮੈਨ ਜਲੰਧਰ ਦੇ ਪ੍ਰਿੰਸੀਪਲ ਡਾ.ਪ੍ਰੀਆ ਪਰਾਸ਼ਰ ਦੇ ਸਹਿਯੋਗ ਨਾਲ ਸਾਰੇ ਕਾਲਜਾਂ ਦੇ ਪ੍ਰੋਫੈਸਰਾਂ ਤੇ ਲੈਕਚਰਾਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਮਾਜ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਹੁੰ ਚੁੱਕੀ ਗਈ।  ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਵਿਜੀਲੈਂਸ ਬਿਉਰੋ ਜਲੰਧਰ ਰੇਂਜ ਵਲੋਂ 06 ਨਵੰਬਰ 2022 ਤੱਕ ਵੱਖ-ਵੱਖ ਥਾਵਾਂ ’ਤੇ ਸਮਾਗਮ ਕੀਤੇ ਜਾਣਗੇ।

ਇਸ ਮੌਕੇ ਬੁਲਾਰੇ ਨੇ ਵੀ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਹੋਣ ਅਤੇ ਜੇਕਰ ਉਨ੍ਹਾਂ ਪਾਸੋਂ ਕੋਈ ਸਰਕਾਰੀ ਕੰਮ ਕਰਵਾਉਣ ਲਈ ਰਿਸ਼ਵਤ ਆਦਿ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵਲੋਂ ਸੂਚਨਾ ਦੇਣ ਵਾਲੇ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ।

 

One Comment

  1. Wow, wonderful weblog structure! How long have you been running a blog for?
    you make blogging look easy. The whole glance
    of your web site is fantastic, as neatly as the content material!
    You can see similar here sklep internetowy

Leave a Reply

Your email address will not be published.

Back to top button