ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ।