Jalandhar

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ 14 ਤੋਂ 21 ਤਕ

Nomination for the by-election of Vidhan Sabha constituency Jalandhar West from 14 to 21

ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜਿਮਨੀ ਚੋਣ ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ 10 ਜੁਲਾਈ ਨੂੰ 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਸੋਮਵਾਰ ਤੋਂ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਕਿ 15 ਜੁਲਾਈ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਨਿਗਰਾਨ ਟੀਮਾਂ ਨੂੰ ਤੁਰੰਤ ਕਾਰਜਸ਼ੀਲ ਕੀਤਾ ਜਾਵੇ।

Back to top button