Jalandhar
ਵੱਡਾ ਖ਼ਾਲਸਾ : ਪੰਜਾਬ ਚੋ ਫਰਜ਼ੀ ਪਾਸਪੋਰਟ ਬਣਾ ਕੇ ਕੈਨੇਡਾ, ਅਮਰੀਕਾ ਤੇ ਯੂਰਪ ਪੁੱਜੇ 368 ਖਤਰਨਾਕ ਗੈਂਗਸਟਰ
ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਭਾਰਤ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਪਹੁੰਚਣ ਵਾਲੇ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿਤੀ ਹੈ।
ਜਾਣਕਾਰੀ ਮੁਤਾਬਕ 368 ਦਹਿਸ਼ਤਗਰਦ ਅਤੇ ਗੈਂਗਸਟਰ ਫਰਜ਼ੀ ਪਾਸਪੋਰਟਾਂ ਅਤੇ ਹੋਰ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਅਤੇ ਕੈਨੇਡਾ ਪਹੁੰਚਣ ‘ਚ ਕਾਮਯਾਬ ਹੋਏ ਹਨ। ਇਨ੍ਹਾਂ ਸਭ ਦਾ ਨੈੱਟਵਰਕ ਪੰਜਾਬ, ਦਿੱਲੀ ਅਤੇ ਯੂ.ਪੀ. ਵਿਚ ਫੈਲਿਆ ਹੋਇਆ ਹੈ। ਇਸ ਲਈ ਐਨ.ਆਈ.ਏ. ਨੇ ਪੰਜਾਬ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ ਚਲਾਉਣ ਦਾ ਫ਼ੈਸਲਾ ਕੀਤਾ ਹੈ।
ਖ਼ਬਰਾਂ ਅਨੁਸਾਰ ਜ਼ਿਆਦਾਤਰ ਗੈਂਗਸਟਰ ਪੰਜਾਬ ਦੇ ਹਨ। ਇਥੋਂ ਦੀਆਂ ਜੇਲਾਂ ਵਿਚ ਬੰਦ ਉਨ੍ਹਾਂ ਦੇ ਸਾਥੀਆਂ ਤੋਂ ਐਨ.ਆਈ.ਏ. ਅਤੇ ਸੂਬਾ ਪੁਲਿਸ ਵਲੋਂ ਸਾਂਝੇ ਤੌਰ ’ਤੇ ਪੁਛਗਿਛ ਕੀਤੀ ਜਾਵੇਗੀ।