Jalandhar
ਵੱਡੀ ਖਬਰ, ਚੰਨੀ ਤੋਂ ਖਫ਼ਾ ਹੋਏ ਕਾਂਗਰਸੀ MLA ਵਿਕਰਮਜੀਤ ਚੌਧਰੀ ਨੇ ਦਿੱਤਾ ਅਸਤੀਫ਼ਾ
Big news, Congress MLA Vikramjit Singh Chaudhary resigned from Channi.
ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।
ਦੱਸ ਦਈਏ ਕਿ ਚੌਧਰੀ ਸੰਤੋਖ ਦਾ ਪਰਿਵਾਰ ਜਲੰਧਰ ‘ਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹੈ। ਚੌਧਰੀ ਪਰਿਵਾਰ ਜਲੰਧਰ ਤੋਂ ਮੁੜ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ। ਵਿਕਰਮ ਚੌਧਰੀ ਨੇ ਵਿਧਾਨ ਸਭਾ ਵਿੱਚ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।