IndiaHealth

ਦਰਦਨਾਕ ਵਾਰਦਾਤ : ਇੱਕੋ ਪਰਿਵਾਰ ਦੇ 3 ਬੱਚਿਆਂ ਸਣੇ 5 ਜੀਆਂ ਦਾ ਗਲਾ ਵੱਢ ਕੇ ਕਤਲ

5 members of the same family, including 3 children, were murdered by slitting their throats.

ਮੇਰਠ ਦੇ ਲਿਸਾਡੀ ਗੇਟ ਸਥਿਤ ਸੁਹੇਲ ਗਾਰਡਨ ਕਾਲੋਨੀ ‘ਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਸਾਰਿਆਂ ਦੀਆਂ ਲਾਸ਼ਾਂ ਘਰ ਦੇ ਅੰਦਰੋਂ ਮਿਲੀਆਂ। ਕਤਲ ਕਿਸ ਨੇ ਕੀਤਾ ਅਤੇ ਇਸ ਦਾ ਕਾਰਨ ਕੀ ਸੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।

ਐਸਐਸਪੀ ਸਣੇ ਸਾਰੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਜਾਂਚ ਲਈ ਕ੍ਰਾਈਮ ਬ੍ਰਾਂਚ ਅਤੇ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ। ਡੌਗ ਸਕੁਐਡ ਦੀ ਮਦਦ ਨਾਲ ਸੁਰਾਗ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਦੇ ਪੰਜੇ ਮੈਂਬਰਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ।

ਮੇਰਠ ਦੇ ਐਸਐਸਪੀ ਵਿਪਿਨ ਟਾਡਾ ਨੇ ਵਾਰਦਾਤ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ, “ਲਿਸਾਰੀ ਗੇਟ ਥਾਣੇ ਵਿੱਚ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਘਰ ਵਿੱਚ 5 ਲਾਸ਼ਾਂ ਮਿਲੀਆਂ ਹਨ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਲੋਕਾਂ ਨੇ ਦੱਸਿਆ ਕਿ ਘਰ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ। ਘਰ ਦੇ ਅੰਦਰ ਇੱਕ ਜੋੜਾ ਅਤੇ ਉਸ ਦੇ 3 ਬੱਚਿਆਂ ਦੀਆਂ ਲਾਸ਼ਾਂ ਉੱਥੇ ਪਈਆਂ ਸਨ, ਅਜਿਹਾ ਲੱਗ ਰਿਹਾ ਸੀ ਕਿ ਉਨ੍ਹਾਂ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਹਨ। ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਇਹ ਵਾਰਦਾਤ ਪੀੜਤਾਂ ਨੂੰ ਕਿਸੇ ਜਾਣਨ ਵਾਲੇ ਵਲੋਂ ਕੀਤੀ ਜਾਣ ਦਾ ਖਦਸ਼ਾ ਹੈ, ਫਿਲਹਾਲ ਜਾਂਚ ਜਾਰੀ ਹੈ।”

Back to top button