PunjabPolitics

ਸ਼ਿਵ ਸੈਨਾ ਵਲੋਂ ਕੱਲ ਪੰਜਾਬ ਬੰਦ ਦਾ ਐਲਾਨ, ਸੰਦੀਪ ਸੂਰੀ ਨੂੰ ਗੋਲੀ ਮਾਰਨ ਦੋਸ਼ੀ ਨਿਕਲਿਆ ਕਪੜੇ ਦੀ ਦੁਕਾਨ ਦਾ ਮਾਲਕ, ਗ੍ਰਿਫ਼ਤਾਰ

ਸ਼ਿਵ ਸੈਨਾ ਲੀਡਰ ਸੰਦੀਪ ਸੂਰੀ ਨੂੰ ਗੋਲੀ ਮਾਰਨ ਵਾਲੇ ਅਰੋਪੀ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਸੂਰੀ ਦੀ ਮੌਤ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਉਹ ਅੰਮ੍ਰਿਤਸਰ ਜਾਂਚ ਲਈ ਜਾਣਗੇ। ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਤੇ ਇਕ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਤੇ ਨਜ਼ਦੀਕ ਇਕ ਘਰ ਵਿਚ ਵੜ ਗਿਆ। ਸੂਰੀ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੇ ਵਿਅਕਤੀ ਨੂੰ ਘਰੋਂ ਮੌਕੇ ਤੋਂ ਹੀ ਫੜ ਲਿਆ।

ਡੀਜੀਪੀ ਨੇ ਦੱਸਿਆ ਕਿ ਅਰੋਪੀ ਦਾ ਨਾਂ ਸੰਦੀਪ ਸਿੰਘ ਹੈ। ਉਸ ਦੀ ਦੁਕਾਨ ਦੇ ਸਾਹਮਣੇ ਹੀ ਸੂਰੀ ਨੇ ਧਰਨਾ ਲਗਾਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਨੇ ਦੁਕਾਨ ਬਾਹਰ ਧਰਨਾ ਨਾ ਲਗਾਉਣ ਲਈ ਵੀ ਕਿਹਾ ਸੀ। ਸੰਦੀਪ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੰਜ ਗੋਲੀਆਂ ਚਲਾਈਆਂ। ਰਿਵਾਲਵਰ ਨੂੰ ਫਾਰੇਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਸਰ ‘ਚ ਕੂੜੇ ਦੇ ਢੇਰ ਵਿੱਚ ਭਗਵਾਨ ਦੀਆਂ ਕੁਝ ਮੂਰਤੀਆਂ ਮਿਲੀਆਂ ਸਨ। ਇਸੇ ਦੇ ਰੋਸ ਵਜੋਂ ਸੂਰੀ ਨੇ ਧਰਨਾ ਲਗਾਇਆ ਸੀ।

ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸ਼ਖ਼ਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਮਿਲੇ ਵੇਰਵਿਆਂ ਅਨੁਸਾਰ ਇਹ ਉਸ ਦਾ ਲਾਇਸੈਂਸੀ ਪਿਸਤੌਲ ਸੀ। ਇਹ ਖ਼ੁਲਾਸਾ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵਲੋਂ ਕੀਤਾ ਗਿਆ ਹੈ।

 

ਸਿੱਖ ਲੀਡਰ ਅੰਮ੍ਰਿਤਪਾਲ ਨਾਲ ਸੂਰੀ ਮਰਡਰ ਕੇਸ ਦੇ ਜੁੜੇ ਹੋਣ ਦੇ ਸਵਾਲ ‘ਤੇ ਡੀਜੀਪੀ ਨੇ ਕਿਹਾ ਕਿ ਅਜੇ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ।

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਅੰਮ੍ਰਿਤਸਰ ਵਿਚ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਤੋਂ ਬਾਅਦ ਮਾਹੌਲ ਤਆਣਪੂਰਨ ਹੋ ਗਿਆ ਹੈ। ਇਸ ਸਾਰੇ ਮਾਹੌਲ ਵਿਚਾਲੇ ਸ਼ਿਵ ਸੈਨਾ ਨੇ ਭਲਕੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਸ਼ਿਵ ਸੈਨਾ ਨੇ ਅੰਮ੍ਰਿਤਸਰ ਵਿਚ ਹਾਈਵੇ ਜਾਮ ਕਰ ਦਿੱਤਾ ਹੈ। ਥਾਂ-ਥਾਂ ਭੰਨਤੋੜ ਦੀਆਂ ਕਾਰਵਾਈਆਂ ਸ਼ਿਵ ਸੈਨਾ ਵਲੋਂ ਕੀਤੀਆਂ ਜਾ ਰਹੀਆਂ।

ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਪਾਲ ਮੰਦਿਰ ਦੇ ਬਾਹਰ ਗੋਲ਼ੀ ਮਾਰ ਦਿੱਤੀ ਗਈ। ਗੋਪਾਲ ਮੰਦਿਰ ਦੇ ਬਾਹਰ ਕੂੜੇ ਵਿਚ ਭਗਵਾਨਾਂ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿਚ ਸ਼ਿਵ ਸੈਨਾ ਨੇਤਾ ਮੰਦਿਰ ਦੇ ਬਾਹਰ ਧਰਨੇ ਉਤੇ ਬੈਠੇ ਸਨ। ਇਸੇ ਦੌਰਾਨ ਭੀੜ ਵਿਚੋਂ ਕਿਸੇ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ।

ਸ਼ਿਵ ਸੈਨਾ ਵਲੋਂ ਭਲਕੇ ਪੰਜਾਬ ਬੰਦ ਦਾ ਐਲਾਨ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਅੰਮ੍ਰਿਤਸਰ ਵਿਚ ਸ਼ਰੇਆਮ ਗੋਲ਼ੀਆਂ ਮਾਰਨ ਕੇ ਕਤਲ ਕਰਨ ਤੋਂ ਬਾਅਦ ਸ਼ਿਵ ਸੈਨਾ ਨੇ ਭਲਕੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ।

ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਪਾਲ ਮੰਦਿਰ ਦੇ ਬਾਹਰ ਗੋਲ਼ੀ ਮਾਰ ਦਿੱਤੀ ਗਈ। ਗੋਪਾਲ ਮੰਦਿਰ ਦੇ ਬਾਹਰ ਕੂੜੇ ਵਿਚ ਭਗਵਾਨਾਂ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿਚ ਸ਼ਿਵ ਸੈਨਾ ਨੇਤਾ ਮੰਦਿਰ ਦੇ ਬਾਹਰ ਧਰਨੇ ਉਤੇ ਬੈਠੇ ਸਨ। ਇਸੇ ਦੌਰਾਨ ਭੀੜ ਵਿਚੋਂ ਕਿਸੇ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ।
ਕਾਹਲੀ-ਕਾਹਲੀ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਉਥੇ ਹੀ ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿਤੀ ਹੈ। ਸੁਧੀਰ ਸ਼ਿਵ ਸੈਨਾ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਉਤੇ ਤਿੰਨ ਤੋਂ ਚਾਰ ਗੋਲ਼ੀਆਂ ਚਲਾਈਆਂ ਗਈਆਂ ਹਨ।

Related Articles

Leave a Reply

Your email address will not be published.

Back to top button