ਨਾਰਨੌਲ ਦੇ ਕਨੀਨਾ ਦੇ ਪਿੰਡ ਉਨਹਾਨੀ ਨੇੜੇ ਅੱਜ ਇੱਕ ਦਰਦਨਾਕ ਬੱਸ ਹਾਦਸੇ ਵਿੱਚ ਛੇ ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਲ ਦੱਤ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਖੇਤਰੀ ਟਰਾਂਸਪੋਰਟ ਦਫ਼ਤਰ ਮਹਿੰਦਰਗੜ੍ਹ ਦੇ ਸਹਾਇਕ ਸਕੱਤਰ ਪ੍ਰਦੀਪ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਬੱਸ ਡਰਾਈਵਰ ਧਰਮਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਵਿੱਚ ਸਕੂਲ ਦੇ ਡਾਇਰੈਕਟਰ ਹੁਸ਼ਿਆਰ ਸਿੰਘ ਅਤੇ ਪ੍ਰਿੰਸੀਪਲ ਦੀਪਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਸੇ ਘਟਨਾ ਬਾਰੇ ਸਿੱਖਿਆ ਮੰਤਰੀ ਸੀਮਾ ਤ੍ਰਿਖਾ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ।