ਭਾਰਤੀ ਕ੍ਰਿਕਟ ਟੀਮ ਨੇ ਇਸ ਮਹੀਨੇ ਦੇ ਅੰਤ ‘ਚ ਸ਼੍ਰੀਲੰਕਾ ਦਾ ਦੌਰਾ ਕਰਨਾ ਹੈ। ਦੌਰੇ ਤੋਂ ਠੀਕ ਪਹਿਲਾਂ ਸ਼੍ਰੀਲੰਕਾ ਕ੍ਰਿਕਟ ਤੋਂ ਇਕ ਬੁਰੀ ਖਬਰ ਸਾਹਮਣੇ ਆਈ ਹੈ। ਸਾਬਕਾ ਕ੍ਰਿਕਟਰ ਧੰਮਿਕਾ ਨਿਰੋਸ਼ਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ 41 ਸਾਲਾ ਸਾਬਕਾ ਕ੍ਰਿਕਟਰ ਦੀ ਹੱਤਿਆ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਿਰੋਸ਼ਨ ਆਪਣੇ ਪਰਿਵਾਰ ਨਾਲ ਗਾਲੇ ਦੇ ਅੰਬਾਲੰਗੋਡਾ ਸ਼ਹਿਰ ਵਿੱਚ ਰਹਿੰਦਾ ਸੀ।
ਗਾਲੇ ਜ਼ਿਲੇ ਦੇ ਇਕ ਬਹੁਤ ਹੀ ਛੋਟੇ ਸ਼ਹਿਰ ਅੰਬਲੰਗੋਡਾ ‘ਚ ਰਹਿਣ ਵਾਲੇ ਨਿਰੋਸ਼ਨ ਦੀ ਪਤਨੀ ਅਤੇ ਦੋ ਬੱਚਿਆਂ ਦੇ ਸਾਹਮਣੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਸਰਗਰਮ ਹੋ ਗਈ ਅਤੇ ਲਗਾਤਾਰ ਜਾਂਚ ਕਰ ਰਹੀ ਹੈ। ਫਿਲਹਾਲ ਇਸ ਸਬੰਧੀ ਕੁਝ ਨਹੀਂ ਕਿਹਾ ਜਾ ਰਿਹਾ ਹੈ। ਮੰਗਲਵਾਰ ਰਾਤ ਨੂੰ ਇਸ 41 ਸਾਲਾ ਸਾਬਕਾ ਕ੍ਰਿਕਟਰ ਦਾ ਉਸ ਦੇ ਘਰ ‘ਚ ਪਰਿਵਾਰ ਦੇ ਸਾਹਮਣੇ ਕਤਲ ਕਰ ਦਿੱਤਾ ਗਿਆ।