Punjab

ਸਾਬਕਾ ਮੁੱਖ ਮੰਤਰੀ ਚੰਨੀ ਤੋਂ ਗੈਂਗਸਟਰ ਨੇ ਮੰਗੀ ਦੋ ਕਰੋੜ ਦੀ ਫਿਰੌਤੀ

The gangster demanded a ransom of two crores from former Chief Minister Channi

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਇੱਕ ਗੈਂਗਸਟਰ ਵੱਲੋਂ ਧਮਕੀ ਭਰੇ ਫੋਨ ਅਤੇ ਮੈਸੇਜ ਆਏ ਸਨ। ਜਿਸ ਵਿੱਚ ਵਟਸਐਪ ਕਾਲਰ ਨੇ ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।

 

ਚੰਨੀ ਨੇ ਇਹ ਜਾਣਕਾਰੀ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਦਿੱਤੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਸੰਦੇਸ਼ ਦਾ ਸਕਰੀਨ ਸ਼ਾਟ ਲਿਆ ਹੈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਨੂੰ ਵੀ ਭੇਜ ਦਿੱਤਾ ਹੈ।

Back to top button