ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ‘ਚ ਕਦਮ ਰੱਖਿਆ ਹੈ। ਢਿੱਲੋਂ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੀ ਉਮੀਦ ਹੈ। ਪਾਰਟੀ ਨੇ ਫ਼ਿਰੋਜ਼ਪੁਰ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ‘ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਹਾਲਾਂਕਿ ਹਾਲ ਹੀ ‘ਚ ਸੇਵਾਮੁਕਤੀ ਲੈਣ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਇਸ ਲਈ ਉਹ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਰਹੇ ਹਨ।
ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰ ਲਿਆ।