Jalandhar

ਸੀਐਮ ਮਾਨ ਨੇ ਪਰਿਵਾਰ ਸਮੇਤ ਜਲੰਧਰ ‘ਚ ਲਾਏ ਪੱਕੇ ਡੇਰੇ, ਕਿਰਾਏ ਦੇ ਘਰ ‘ਚ ਪਹੁੰਚੇ

CM Mann, who reached the rented house with his family, set up permanent camp in Jalandhar along with his family

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਆਪਣੀ ਰਿਹਾਇਸ਼ ਬਦਲ ਕੇ ਜਲੰਧਰ ‘ਚ ਡੇਰੇ ਲਾ ਲਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲ ਦਾ ਉਦੇਸ਼ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨਾ ਹੈ ਕਿਉਂਕਿ ਉਹ ਲੋਕਾਂ ਦੀ ਸਹੂਲਤ ਲਈ ਹਫ਼ਤੇ ਦੇ ਕੁਝ ਦਿਨ ਇੱਥੇ ਮੌਜੂਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਖੁਦ ਉਨ੍ਹਾਂ ਲਈ ਜਲੰਧਰ ‘ਚ ਮੌਜੂਦ ਰਹਿਣਗੇ।

Back to top button