ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਇਸ ਕੋਰ ਕਮੇਟੀ ਵਿਚ ਅਕਾਲੀ ਦਲ ਦੇ ਕਈ ਦਿੱਗਜ ਆਗੂਆਂ ਸਣੇ ਉਹ ਲੀਡਰ ਵੀ ਸ਼ਾਮਲ ਸਨ ਜੋ ਅਕਾਲੀ ਦਲ ਤੋਂ ਬਾਗੀ ਹੋ ਚੁੱਕੇ ਹਨ।
ਇਹ ਵੀ ਪੜ੍ਹੋ। .ਡੇਰਾ ਸੱਚਾ ਸੌਦਾ ਮੁਖੀ ਖ਼ਿਲਾਫ਼ ਕਾਨੂੰਨੀ ਮਾਮਲੇ ਦੀ ਫਾਈਲ ਰੋਕਣਾ ਮੰਦਭਾਗਾ-ਜਥੇ.ਵਡਾਲਾ/ਬੀਬੀ ਜਗੀਰ ਕੌਰ
ਕਮੇਟੀ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਦੇ ਨਾਂ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ। ਇਨ੍ਹਾਂ ਬਾਗੀਆਂ ਵੱਲੋਂ ਹੀ ਅਕਾਲੀ ਦਲ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਤੇ ਇਸ ਦੀ ਇਕ ਸ਼ਿਕਾਇਤ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਪੀ ਗਈ ਸੀ। ਜਿਸ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਖੁਦ ਇਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਉਹ ਸ਼੍ਰੀ ਅਕਾਲ ਤਖਤ ਵਿਖੇ ਇਕ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਣਗੇ। ਸੁਖਬੀਰ ਬਾਦਲ ਨੇ ਕੋਰ ਕਮੇਟੀ ਭੰਗ ਕਰਨ ਦਾ ਫੈਸਲਾ ਅਜਿਹੇ ਸਮੇਂ ਵਿਚ ਲਿਆ ਜਦੋਂ ਉਨ੍ਹਾਂ ਨੇ ਅਜੇ ਅਕਾਲ ਤਖਤ ਸਾਹਿਬ ਜਾਣਾ ਹੈ। ਹੁਣ ਵੇਖਣਾ ਹੋਵੇਗਾ ਕਿ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਗਠਨ ਕਦੋਂ ਹੁੰਦਾ ਹੈ ਤੇ ਇਸ ਵਿਚ ਕਿਸ ਕਿਸ ਨੂੰ ਥਾਂ ਮਿਲਦੀ ਹੈ।