ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ (Advocate HS Phoolka) ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਨ੍ਹ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਹੁਕਮਾਂ ਮੁਤਾਬਕ ਦੂਜੀਆਂ ਪਾਰਟੀਆਂ ਵਿਚ ਗਏ ਆਗੂਆਂ ਨੂੰ ਵੀ ਹੁਣ ਪਾਰਟੀ ਵਿਚ ਵਾਪਸੀ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਦਿਲੋਂ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਹੋਣਾ ਚਾਹੀਦਾ। ਮੈਂਬਰਸ਼ਿਪ ਨੂੰ ਲੈ ਕੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲ ਕੀਤੀ ਸੀ, ਜਿਨ੍ਹਾਂ ਨੇ ਕਿਹਾ ਕਿ ਜਲਦ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਐਚਐਸ ਫੂਲਕਾ ਨੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ ਕੀਤੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਪੁਲਿਸ ਦੇ ਐਸਪੀ ਹਰਪਾਲ ਸਿੰਘ ਰੰਧਾਵਾ ਦੀ ਨਰਾਇਣ ਸਿੰਘ ਚੌੜਾ ਨਾਲ ਜਨਤਕ ਕੀਤੀਆਂ ਵੀਡੀਓ ਦੇ ਮਾਮਲੇ ਵਿੱਚ ਫੂਲਕਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਨੂੰ ਅੱਜ ਸਥਾਨਕ ਪਾਰਟੀ ਦੀ ਲੋੜ ਹੈ, ਜੋ ਪੰਜਾਬ ਲਈ ਕੰਮ ਕਰੇ ਅਤੇ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦੇਵੇ। ਇਸ ਲਈ ਉਹ ਪੰਜਾਬ ਦੀ ਖੇਤਰੀ ਪਾਰਟੀ ਦਾ ਹਿੱਸਾ ਬਣਨਗੇ।
ਅਕਾਲੀ ਦਲ ਪਾਰਟੀ ਮਜ਼ਬੂਤ ਕਰਨ ਦੀ ਅਪੀਲ
ਐਚ.ਐਸ. ਫੂਲਕਾ ਨੇ ਕਿਹਾ ਕਿ ਮੈਂ ਇਹ ਫੈਸਲਾ ਲਿਆ ਹੈ ਕਿ ਜਦੋਂ ਅਕਾਲੀ ਦਲ ਵਿੱਚ ਮੈਂਬਰਸ਼ਿਪ ਡਰਾਈਵ ਸ਼ੁਰੂ ਹੋਵੇਗੀ ਤਾਂ ਮੈਂ ਦਫ਼ਤਰ ਵਿੱਚ ਜਾ ਕੇ ਬਾਇਕਦਾ ਫਾਰਮ ਭਰ ਕੇ ਅਕਾਲੀ ਦਲ ਦੈ ਮੈਂਬਰ ਬਣਾਂਗਾ। ਫੂਲਕਾ ਨੇ ਕਿਹਾ ਕਿ ਉਹ ਬਾਕੀਆਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਅਕਾਲੀ ਦਲ ਦੇ ਦਫ਼ਤਰ ਵਿੱਚ ਜਾ ਕੇ ਮੈਂਬਰਸ਼ਿਪ ਦੇ ਫਾਰਮ ਭਰਕੇ ਅਕਾਲੀ ਦਲ ਦੇ ਮੈਂਬਰ ਬਣੋ।