JalandharPunjab
Trending

ਸੁਸ਼ੀਲ ਰਿੰਕੂ MP ਵਲੋਂ RPO ਨੂੰ ਅਪਾਇੰਟਮੈਂਟ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼

ਜਲੰਧਰ / ਸ਼ਿੰਦਰਪਾਲ ਸਿੰਘ ਚਾਹਲ

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਖੇਤਰੀ ਪਾਸਪੋਰਟ ਅਫ਼ਸਰ ਨੂੰ ਪਾਸਪੋਰਟ ਸਬੰਧੀ ਸੇਵਾਵਾਂ ਲਈ ਅਪਾਇੰਟਮੈਂਟ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਿਨੈਕਾਰ ਇਨ੍ਹਾਂ ਸੁਵਿਧਾਵਾਂ ਦਾ ਲਾਭ ਨਿਰਵਿਘਨ ਲੈ ਸਕਣ। ਸੰਸਦ ਮੈਂਬਰ ਨੇ ਜਲੰਧਰ ਪਾਸਪੋਰਟ ਦਫ਼ਤਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪਾਸਪੋਰਟ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਆਰਪੀਓ ਅਨੂਪ ਸਿੰਘ ਨੂੰ ਪਾਸਪੋਰਟ ਅਪਾਇੰਟਮੈਂਟ ‘ਚ ਦੇਰੀ ਦੇ ਮੁੱਦੇ ਨੂੰ ਹੱਲ ਕਰਨ ਲਈ ਕਿਹਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਆਰਪੀਓ ਅਨੂਪ ਸਿੰਘ ਨੇ ਲੋਕ ਸਭਾ ਮੈਂਬਰ ਨੂੰ ਜਾਣੂ ਕਰਵਾਇਆ ਕਿ ਪੈਂਡੈਂਸੀ ਨੂੰ ਘੱਟ ਕਰਨ ਲਈ ਅਪਾਇੰਟਮੈਂਟ ਕੋਟਾ ਵਧਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਲੋਕ ਸਭਾ ਮੈਂਬਰ ਨੇ ਖੇਤਰੀ ਪਾਸਪੋਰਟ ਅਫ਼ਸਰ ਅਨੂਪ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਉਂਕਿ ਦੁਆਬਾ ਖੇਤਰ ਐੱਨਆਰਆਈਜ਼ ਦਾ ਕੇਂਦਰ ਹੈ, ਇਸ ਲਈ ਜਲੰਧਰ ਦੇ ਪਾਸਪੋਰਟ ਦਫ਼ਤਰ ਦੀ ਭੂਮਿਕਾ ਬਹੁਤ ਅਹਿਮ ਹੋ ਜਾਂਦੀ ਹੈ। ਪਾਸਪੋਰਟ ਸੇਵਾਵਾਂ ਲਈ ਉਡੀਕ ਸਮੇਂ ਨੂੰ ਘੱਟ ਕਰਨ ਲਈ ਹੋਰ ਬਿਹਤਰ ਤਾਲਮੇਲ ਦੀ ਲੋੜ ਹੈ। ਰਿੰਕੂ ਨੇ ਆਰਪੀਓ ਨੂੰ ਪਾਸਪੋਰਟ ਦਫ਼ਤਰ ਵਿਚ ਬਿਨੈਕਾਰਾਂ ਦੀ ਸਹੂਲਤ ਲਈ ਪਾਰਦਰਸ਼ੀ, ਜਵਾਬਦੇਹ ਅਤੇ ਲੋਕ ਪੱਖੀ ਮਾਹੌਲ ਬਣਾਉਣ ਲਈ ਕਿਹਾ ਤਾਂ ਜੋ ਉਨਾਂ੍ਹ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।

ਖੇਤਰੀ ਪਾਸਪੋਰਟ ਅਫ਼ਸਰ ਅਨੂਪ ਸਿੰਘ ਨੇ ਦਫ਼ਤਰ ਵੱਲੋਂ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਸਪੋਰਟ ਦਫ਼ਤਰ ਵੱਲੋਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਮੋਗਾ ਅਤੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਬਿਨੈਕਾਰਾਂ ਨੂੰ ਪਾਸਪੋਰਟ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਪਾਸਪੋਰਟ ਸੇਵਾਵਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦੀ ਸੂਰਤ ਵਿੱਚ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।

 

(ਜਰੂਰੀ ਸੂਚਨਾ : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 9815700974 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ, ਫਿਰ WhatsApp group: https://chat.whatsapp.com/Kdu5UnfVbOGAAt03jZT5dn ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)

Leave a Reply

Your email address will not be published.

Back to top button