Jalandhar
ਸੂਫੀ ਗਾਇਕ ਹੰਸ ਰਾਜ ਹੰਸ ਜਲੰਧਰ ਜਾਂ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਹੋਣਗੇ ਉਮੀਦਵਾਰ?
Sufi singer Hans Raj Hans will be a candidate from Jalandhar or Hoshiarpur Lok Sabha seat?
ਦਿੱਲੀ ਪੱਛਮੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸੂਫੀ ਗਾਇਕ ਹੰਸ ਰਾਜ ਹੰਸ ਨੂੰ ਜਲੰਧਰ ਜਾਂ ਹੁਸ਼ਿਆਰਪੁਰ ਸੀਟ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਜਾ ਸਕਦਾ ਹੈ। ਅਗਲੀਆਂ ਚੋਣਾਂ ਵਿੱਚ ਭਾਜਪਾ ਪੱਛਮੀ ਦਿੱਲੀ ਤੋਂ ਕਿਸੇ ਹੋਰ ਉਮੀਦਵਾਰ ‘ਤੇ ਦਾਅ ਲਗਾ ਸਕਦੀ ਹੈ। ਬੁੱਧਵਾਰ ਨੂੰ ਭਾਜਪਾ ਆਪਣੀ ਦੂਜੀ ਸੂਚੀ ਜਾਰੀ ਕਰੇਗੀ, ਜਿਸ ਵਿੱਚ ਇਸ ਸਬੰਧੀ ਕੋਈ ਐਲਾਨ ਕੀਤਾ ਜਾ ਸਕਦਾ ਹੈ।
ਦੇਸ਼ ਦੀਆਂ ਸਾਰੀਆਂ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਲਈ ਜ਼ੋਰਦਾਰ ਤਿਆਰੀਆਂ ਕਰ ਰਹੀਆਂ ਹਨ। ਫਿਲਹਾਲ ਚੋਣ ਕਮਿਸ਼ਨ ਵੱਲੋਂ ਤਰੀਕ ਜਾਰੀ ਨਹੀਂ ਕੀਤੀ ਗਈ ਹੈ ਪਰ ਸਿਆਸਤ ਪਹਿਲਾਂ ਹੀ ਤੇਜ਼ ਹੋ ਗਈ ਹੈ। ਮਈ ਦੇ ਅਖੀਰ ਜਾਂ ਅਪ੍ਰੈਲ ਦੇ ਸ਼ੁਰੂ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ।