CM ਦੇ ਸ਼ਹਿਰ ‘ਚ ਕੁੜੀਆਂ ਦੀਆਂ ਲਾਹੀਆਂ ਚੁੰਨੀਆਂ ਅਤੇ ਸਰਦਾਰਾਂ ਦੀਆਂ ਪੱਗਾਂ, ਵੀਡੀਓ
Girls' hair removed and Sardars' turbans removed in Sangrur, video





ਜਦੋਂ ਮੁੱਖ ਮੰਤਰੀ ਬਣੇ ਉਸ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿਸੇ ਵੀ ਨੌਜਵਾਨ ਨੂੰ ਨੌਕਰੀ ਲਈ ਧਰਨੇ ਪ੍ਰਦਰਸ਼ਨ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਕਿਸੇ ਵੀ ਸ਼ਹਿਰ ‘ਚ ਨੌਜਵਾਨਾਂ ‘ਤੇ ਤਸ਼ੱਦਦ ਨਹੀਂ ਹੋਵੇਗਾ। ਕਿਸੇ ਵੀ ਧੀ-ਭੈਣ ਦੀ ਚੁੰਨੀ ਪੈਰਾਂ ‘ਚ ਨਹੀਂ ਰੁਲੇਗੀ ਪਰ ਅਜਿਹਾ ਕੁਝ ਨਹੀਂ ਹੋਇਆ। ਅੱਜ ਸੰਗਰੂਰ ਦੀਆਂ ਤਸਵੀਰਾਂ ਵੇਖ ਕੇ ਉਹੀ ਸਭ ਯਾਦ ਆਇਆ ਜੋ ਪਿਛਲ਼ੀਆਂ ਸਰਕਾਰਾਂ ਸਮੇਂ ਵੇਖਣ ਨੂੰ ਮਿਲਦਾ ਸੀ। ਪਿਛਲੇ 2 ਮਹੀਨੇ ਤੋਂ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਨੇ 411 ਬਕਾਇਆ ਉਮੀਦਵਾਰਾਂ ਦੀ ਨਿਯੁਕਤੀ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਮਿਤੀ 23 ਸਤੰਬਰ, 2024 ਨੂੰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਭਰਤੀ ਨੂੰ ਨੇਪਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ। ਪੰਜਾਬ ਸਰਕਾਰ ਨੇ ਭਰਤੀ ਨੂੰ ਅੱਧ ਵਿਚਾਲੇ ਲਟਕਾ ਦਿੱਤਾ ਹੈ। ਜਿਸ ਕਾਰਨ 600 ਤੋਂ ਵੱਧ ਸਹਾਇਕ ਪ੍ਰੋਫ਼ੈਸਰ ਕਾਲਜਾਂ ਵਿਚ ਨਿਯੁਕਤ ਹੋ ਚੁੱਕੇ ਹਨ ਪਰ ਪਿੱਛੇ ਬਚਦੇ 411 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਉਮੀਦਵਾਰ ਪਿਛਲੇ ਦੋ ਮਹੀਨਿਆਂ ਤੋਂ ਨਿਯੁਕਤੀ ਦੀ ਉਡੀਕ ਵਿੱਚ ਹਨ। ਪੰਜਾਬੀ ਦੇ 142, ਅੰਗਰੇਜ਼ੀ ਦੇ 154, ਹਿੰਦੀ ਦੇ 30, ਭੂਗੋਲ ਦੇ 15, ਐਜੂਕੇਸ਼ਨ ਦੇ 03 ਸਹਾਇਕ ਪ੍ਰੋਫ਼ੈਸਰ ਅਤੇ 67 ਲਾਇਬ੍ਰੇਰੀਅਨ ਕਾਲਜਾਂ ਵਿਚ ਨਿਯੁਕਤ ਨਹੀਂ ਕੀਤੇ ਗਾਏ।