IndiaPunjab

ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ

ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਦੇਸ਼ ਦੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਕਿਸਾਨ ਇਕੱਠੇ ਹੋ ਕੇ ਰਾਜ ਭਵਨ ਤੱਕ ਮਾਰਚ ਕਰਨਗੇ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 14 ਨਵੰਬਰ 2022 ਨੂੰ ਦਿੱਲੀ ਵਿਖੇ ਹੋਵੇਗੀ।
ਗੌਰਤਲਬ ਹੈ ਕਿ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਵਿਰੁੱਧ ਵੱਡਾ ਅੰਦੋਲਨ ਛੇੜ ਦਿੱਤਾ ਸੀ। ਕਿਸਾਨਾਂ ਦੀ ਏਕਤਾ ਦੇ ਮੱਦੇਨਜ਼ਰ ਇਹ ਹੁਣ ਤੱਕ ਦਾ ਇਤਿਹਾਸਕ ਅੰਦੋਲਨ ਰਿਹਾ ਹੈ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਸਨ।

ਇਸੇ ਦੇ ਚੱਲਦੇ ਸੰਯੁਕਤ ਮੋਰਚੇ ਦੀ ਤਾਲਮੇਲ ਕਮੇਟੀ ਅਤੇ ਡਰਾਫਟ ਕਮੇਟੀ ਦੀ ਆਨਲਾਈਨ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਵਿੱਚ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਸਾਰੇ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਦੀਆਂ ਤਿਆਰੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਰਾਜ ਭਵਨ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ 14 ਨਵੰਬਰ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਮੁੱਦਿਆਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ।

14 ਨਵੰਬਰ ਦੀ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਕਾਰਜਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ

Related Articles

Leave a Reply

Your email address will not be published.

Back to top button