PunjabReligious

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ

Desecration of the scriptures of Sri Guru Granth Sahib in a shop near Sachkhand Sri Darbar Sahib

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਇੱਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਾਫੀ ਲੰਬੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਰੱਖੀਆਂ ਹੋਈਆਂ ਸਨ ਅਤੇ ਉਸ ਦੀ ਕੋਈ ਸਾਂਭ ਸੰਭਾਲ ਵੀ ਨਹੀਂ ਸੀ ਕੀਤੀ ਜਾ ਰਹੀ ਹੈ।

  ਸਿੱਖ ਜਥੇਬੰਦੀਆਂ ਨੂੰ ਜਦੋਂ ਇਸ ਦੀ ਜਾਣਕਾਰੀ ਹੋਈ ਤਾਂ ਉਹ ਮੌਕੇ ‘ਤੇ ਪੁਲਿਸ ਨੂੰ ਲੈ ਕੇ ਦੁਕਾਨ ‘ਤੇ ਪਹੁੰਚੇ। ਦੁਕਾਨ ਦੇ ਅੰਦਰ ਜਦੋਂ ਜਾਂਚ ਕੀਤੀ ਅਤੇ ਉੱਥੇ ਬ੍ਰਿਧ ਅਵਸਥਾ ਦੇ ਵਿੱਚ ਅਤੇ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਅਤੇ ਹੋਰ ਵੀ ਕਈ ਪੋਥੀਆਂ ਮਿਲੀਆਂ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਨੂੰ ਇਸ ਦੀ ਦਰਖਾਸਤ ਦਿੱਤੀ ਗਈ ਹੈ। ਦੁਕਾਨਦਾਰ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪੁਲਿਸ ਨੇ ਦੱਸਿਆ ਕਿ ਸਾਨੂੰ ਦਰਖਾਸਤ ਮਿਲੇਗੀ ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ ਦੇ ਅੰਦਰ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚੇ ਹਾਂ। ਦੁਕਾਨ ਦੇ ਮਾਲਕ ਨੂੰ ਬੁਲਾਇਆ ਅਤੇ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਦੁਕਾਨ ਦੇ ਅੰਦਰ ਬੜੀ ਮਰਿਆਦਾ ਨਾਲ ਗਏ ਅਤੇ ਚੈਕਿੰਗ ਕੀਤੀ।

Back to top button