ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲੜਕੀ ਉਤੇ 295-A ਤਹਿਤ ਮਾਮਲਾ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਲੜਕੀ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਪੁਲਿਸ ਨੇ ਹੁਣ ਇਸ ਸ਼ਿਕਾਇਤ ਦੇ ਅਧਾਰ ਉਤੇ ਮਾਮਲਾ ਦਰਜ ਕਰ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।