JalandharPunjabReligious

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ SGPC ਮੈਂਬਰਾਂ ਵਲੋਂ ਪੰਥ ‘ਚੋਂ ਛੇਕਣ ਦੀ ਕੀਤੀ ਮੰਗ

Senior Supreme Court lawyer H.S. Phoolka announces joining Shiromani Akali Dal

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ  ਨਰਾਇਣ ਸਿੰਘ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ  ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ,  ਪਰਮਜੀਤ ਸਿੰਘ ਖ਼ਾਲਸਾ, ਅਮਰੀਕ ਸਿੰਘ ਵਛੋਆ ਅਤੇ  ਰਵਿੰਦਰ ਸਿੰਘ ਖ਼ਾਲਸਾ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਹੁਦੇਦਾਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇ ਮੰਗ ਪੱਤਰ ’ਚ ਕਿਹਾ ਗਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਸਮਰਪਣ ਭਾਵਨਾ ਨਾਲ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ’ਤੇ ਮਿਤੀ 4 ਦਸੰਬਰ 2024 ਨੂੰ ਨਰਾਇਣ ਸਿੰਘ ਨਾਂ ਦੇ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਦੇ ਥੰਮ੍ਹ ਉੱਪਰ ਗੋਲੀਆਂ ਲੱਗਣ ਨਾਲ ਸਾਨੂੰ ਗਹਿਰਾ ਮਾਨਸਿਕ ਦੁੱਖ ਪੁੱਜਾ ਹੈ।

ਉਨ੍ਹਾਂ ਕਿਹਾ ਕਿ ਇਹ ਹਮਲਾ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ, ਉਥੇ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦੀ ਵੱਡੀ ਬੇਅਦਬੀ ਅਤੇ ਇਸ ਦੀ ਰੂਹਾਨੀਅਤ ਨੂੰ ਖੰਡਤ ਕਰਨ ਵਾਲੀ ਕੋਝੀ ਹਰਕਤ ਵੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਅਤੇ ਦੁਨੀਆ ਭਰ ਦੇ ਸ਼ਰਧਾਲੂ ਨਤਮਸਤਕ ਹੋ ਕੇ ਆਪਣੀ ਆਤਮਿਕ ਤ੍ਰਿਪਤੀ ਦੇ ਨਾਲ ਨਾਲ ਸ਼ਾਂਤੀ, ਸਹਿਜ, ਸੇਵਾ ਭਾਵ ਜਿਹੇ ਗੁਣਾਂ ਨੂੰ ਆਪਣੇ ਅੰਦਰ ਸਮੋਅ ਕੇ ਲੈਜਾਂਦੇ ਹਨ। ਉਨ੍ਹਾਂ ਕਿਹਾ ਇਥੋਂ ਦੀਆਂ ਜੀਵਨ ਬਖਸ਼ਣ ਵਾਲੀਆਂ ਤਰੰਗਾਂ ਮਨੁੱਖ ਨੂੰ ਇੱਕ ਮੁਕੰਮਲ ਸਮਰਪਣ ਅਤੇ ਅਗੰਮੀ ਇਲਹਾਮ ਦਾ ਰਾਹ ਦਿਖਾਉਂਦੀਆਂ ਹਨ। ਅਜਿਹੇ ਪਾਵਨ ਅਸਥਾਨ ਵੱਲ ਹਮਲਾ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਤਾਰ ਤਾਰ ਕਰਨ ਵਾਲਾ ਹੈ।

Back to top button