ਹਾਈਕੋਰਟ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਨਵਾਂ ਹੁਕਮ ਜਾਰੀ, ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ!
The High Court again issued a new order regarding the municipal elections
ਹਾਈਕੋਰਟ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਇਕ ਵਾਰ ਫਿਰ ਹੁਕਮ ਜਾਰੀ ਕੀਤਾ ਹੈ, ਜਿਸ ‘ਚ ਪੰਜਾਬ ਭਰ ਦੇ ਪੁਰਾਣੇ ਵਾਰਡਾਂ ‘ਚ ਹੀ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ‘ਚ ਪੰਜਾਬ ਸਰਕਾਰ ਨੂੰ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਦੇ ਹੁਕਮ ਦਿੱਤੇ ਗਏ ਹਨ। 10 ਦਿਨ ਜਾਰੀ ਇਸ ਤੋਂ ਪਹਿਲਾਂ ਹਾਈਕੋਰਟ ਨੇ ਕਿਹਾ ਸੀ ਕਿ ਚੋਣਾਂ 10 ਦਿਨਾਂ ਵਿੱਚ ਕਰਵਾਈਆਂ ਜਾਣਗੀਆਂ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਅੱਜ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਸੂਬਾ ਸਰਕਾਰ ਦੀ ਤਰਫੋਂ ਐਸਐਲਪੀ (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕੀਤੀ ਗਈ ਹੈ। SLP ਨੰ: 51131/2024 ਵਿਚ ਸ਼ਾਇਦ ਇਹ ਦਲੀਲ ਦਿੱਤੀ ਗਈ ਹੈ ਕਿ ਫਗਵਾੜਾ ਨਗਰ ਨਿਗਮ ਨਾਲ ਸਬੰਧਤ ਇਕ ਪਟੀਸ਼ਨ ਪਹਿਲਾਂ ਹੀ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ,
ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਅਟਾਰਨੀ ਜਨਰਲ ਵੱਲੋਂ ਇੱਕ ਪਟੀਸ਼ਨ ਤਿਆਰ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਆਉਂਦੇ ਇੱਕ-ਦੋ ਦਿਨਾਂ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਲੋਕਲ ਬਾਡੀਜ਼ ਮੰਤਰੀ ਡਾ: ਰਵਜੋਤ ਸਿੰਘ ਨੇ ਕਿਹਾ ਕਿ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਵਾਰਡਬੰਦੀ ਦਾ ਕੰਮ ਅਜੇ ਤੱਕ ਨਹੀਂ ਹੋਇਆ, ਕਈ ਮਹੀਨੇ ਲੱਗ ਜਾਣਗੇ।
ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਨਾ ਕਰਵਾਉਣ ‘ਤੇ ਬੁੱਧਵਾਰ ਨੂੰ ਰਾਜ ਚੋਣ ਕਮਿਸ਼ਨਰ ਸਮੇਤ ਪੰਜਾਬ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਗਿਆ। 14 ਅਕਤੂਬਰ ਨੂੰ 50,000 ਰੁਪਏ ਜੁਰਮਾਨਾ ਲਗਾਇਆ ਗਿਆ ਸੀ ਅਤੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਚੋਣ ਕਰਵਾਉਣ ਦਾ ਹੁਕਮ ਦਿੱਤਾ ਸੀ ।