Punjab
ਹਾਈਵੇਅ ‘ਤੇ ਸ਼ਰਧਾਲੂਆਂ ਨਾਲ ਭਰੀ ਬੱਸ ਟਰਾਲੇ ਨਾਲ ਟਕਰਾਈ,2 ਔਰਤਾਂ ਦੀ ਮੌਤ; 15 ਤੋਂ ਜ਼ਿਆਦਾ ਲੋਕ ਜ਼ਖ਼ਮੀ
A bus full of pilgrims collided with a trolley on the highway, 2 women died;
ਜ਼ਿਲ੍ਹੇ ਦੇ ਸਮਰਾਲਾ ਨੇੜਲੇ ਪਿੰਡ ਚਹਿਲਾਂ ‘ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇਅ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ‘ਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮ੍ਰਿਤਕਾਂ ਦੀ ਪਛਾਣ ਮੀਨਾਕਸ਼ੀ (51) ਤੇ ਸਰੋਜ ਬਾਲਾ (54) ਵਾਸੀ ਇੰਦੌਰ, ਮੱਧ ਪ੍ਰਦੇਸ਼ ਵਜੋਂ ਹੋਈ ਹੈ