Jalandhar
ਹਾਈ ਕੋਰਟ ਵਲੋਂ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ, ਪੜ੍ਹੋ ਕੀ ਹੈ ਪੂਰਾ ਮਾਮਲਾ
Big blow to Bibi Jagir Kaur by High Court, read what is the whole case
ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ ਦਿੰਦਿਆਂ ਉਹਨਾਂ ਨੂੰ ਨਗਰ ਪੰਚਾਇਤ ਬੇਗੋਵਾਲ ਦੀ 172 ਕਨਾਲ ਜ਼ਮੀਨ ਦਾ ਨਜਾਇਜ਼ ਕਾਬਜ਼ਕਾਰ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਈ ਓ ਨੋਟੀਫਾਈਡ ਏਰੀਆ ਕਮੇਟੀ ਬੇਗੋਵਾਲ ਨੂੰ ਹਦਾਇਤ ਕੀਤੀ ਹੈ ਕਿ ਬੀਬੀ ਜਗੀਰ ਕੌਰ ਤੋਂ ਜ਼ਮੀਨ ਦਾ 5 ਕਰੋੜ 91 ਲੱਖ,4944 ਰੁਪਏ ਕਿਰਾਇਆ ਵੀ ਵਸੂਲਿਆ ਜਾਵੇ ਤੇ 172 ਕਨਾਲ ਜ਼ਮੀਨ ਦਾ ਕਬਜ਼ਾ ਵੀ ਛੁਡਵਾਇਆ ਜਾਵੇ।
ਇਸ ਬਾਰੇ ਜਾਣਕਾਰੀ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਇਕ ਟਵੀਟ ਰਾਹੀਂ ਦਿੱਤੀ ਹੈ।