Punjab
ਹੁਣ ਆਰਕੀਟੈਕਟ ਵਿਜੀਲੈਂਸ ਦੀ ਰਾਡਾਰ ‘ਤੇ, ਪੁੁੱਡਾ, ਗਮਾਡਾ ਤੋਂ ਕਈ ਪ੍ਰਾਜੈਕਟਾਂ ਦਾ ਰਿਕਾਰਡ ਤਲਬ
Now on the radar of architect vigilance, a record number of projects from Pudda, Gamada
ਵਿਜੀਲੈਂਸ ਬਿਊਰੋ ਨੇ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ), ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਤੋਂ ਲਗਪਗ ਇਕ ਦਰਜਨ ਤੋਂ ਵੱਧ ਪ੍ਰਾਜੈਕਟਾਂ ਦਾ ਰਿਕਾਰਡ ਤਲਬ ਕੀਤਾ ਹੈ। ਉਥੇ ਕੁਝ ਪ੍ਰਾਜੈਕਟ ਅਜਿਹੇ ਹਨ ਜਿਨ੍ਹਾਂ ਦਾ ਕੰਮ ਚੱਲ ਰਿਹਾ ਹੈ ਪਰ ਹਾਲੇ ਤੱਕ ਕਈ ਤਰ੍ਹਾਂ ਦੀਆਂ ਮਨਜ਼ੂਰੀਆਂ ਪੁੱਡਾ ਅਤੇ ਗਮਾਡਾ ਤੋਂ ਨਹੀਂ ਮਿਲੀਆਂ ਹਨ। ਵਿਜੀਲੈਂਸ ਵੱਲੋਂ ਪੁੱਛਿਆ ਗਿਆ ਹੈ ਕਿ ਬਿਨਾਂ ਮਨਜ਼ੂਰੀਆਂ ਦੇ ਪ੍ਰਾਜੈਕਟਾਂ ਦਾ ਕੰਮ ਕਿਵੇਂ ਚੱਲ ਰਿਹਾ ਹੈ। ਹਾਲੇ ਤੱਕ ਕਿਸੇ ਤਰ੍ਹਾਂ ਦੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਨ੍ਹਾਂ ਪ੍ਰਾਜੈਕਟਾਂ ਦੀ ਫਾਈਲ ਜਿਨ੍ਹਾਂ-ਜਿਨ੍ਹਾਂ ਅਧਿਕਾਰੀਆਂ ਵੱਲੋਂ ਟੇਬਲ ਤੋਂ ਨਿਕਲੀ ਹਨ, ਉਹ ਸਾਰੇ ਵਿਜੀਲੈਂਸ ਦੇ ਰਾਡਾਰ ’ਤੇ ਹਨ।
ਉਥੇ ਵਿਜੀਲੈਂਸ ਦੇ ਰਾਡਾਰ ’ਤੇ ਕੁਝ ਆਰਕੀਟੈਕਟ ਵੀ ਹਨ। ਆਰਕੀਟੈਕਟਾਂ ਨੂੰ ਵਿਜੀਲੈਂਸ ਬੁਲਾ ਕੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ