ਜੰਡਿਆਲਾ ਮੰਜਕੀ ਤੋਂ ਮਨਜੋਤ ਸਿੰਘ ਚਾਹਲ ਦੀ ਵਿਸ਼ੇਸ਼ ਰਿਪੋਰਟ
ਜਲੰਧਰ ਜਿਲੇ ਚ ਪੈਂਦੇ ਪਿੰਡ ਜੰਡਿਆਲਾ ਮੰਜਕੀ ਭੰਗਲਾ ਵਿਖੇ ਗੁਰਦੁਆਰਾ ਡੇਰਾ ਸਾਹਿਬ ਪਾਤਸ਼ਾਹੀ ਪੰਜਵੀਂ ਵਿਖੇ ਖਾਲਸਾ ਪੰਥ ਦੇ ਜਨਮ ਦਿਹਾੜੇ ਵਿਸਾਖੀ ਦੇ ਪੁਰਬ ਤੇ ਮਹਾਨ ਨਗਰ ਕੀਰਤਨ ਅਤੇ ਵਿਸ਼ਾਲ ਧਾਰਮਿਕ ਦੀਵਾਨਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਡੇਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਦੀਪ ਸਿੰਘ ਨੇ ਦਸਿਆ ਕੀ ਵਿਸ਼ਾਲ ਧਾਰਮਿਕ ਸਮਾਗਮਾਂ ਵਿੱਚ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ.
ਉਨ੍ਹਾਂ ਦਸਿਆ ਕੀ ਇਸ ਮੌਕੇ ਬਲਦਾਂ ਦੀਆਂ ਦੌੜ੍ਹਾ ਵੀ ਕਰਵਾਈਆਂ ਗਈਆਂ ਅਤੇ ਜੇਤੂ ਬਲਦਾਂ ਨੂੰ ਭਾਰੀ ਇਨਾਮੀ ਰਾਸ਼ੀ ਦਿਤੀ ਗਈ . ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ.
ਇੱਥੇ ਇਹ ਜਿਕਰਯੋਗ ਹੈ ਕਿ ਗੁਰਦਵਾਰਾ ਸਾਹਿਬ ਦੀ ਸੇਵਾਸੰਭਾਲ ਸੱਚਖੰਡ ਵਾਸੀ ਸੰਤ ਬਾਬਾ ਸ਼ੀਸ਼ਾ ਸਿੰਘ ਹਜੂਰ ਸਾਹਿਬ ਵਾਲੇ ਸੱਚਖੰਡ ਵਾਸੀ ਸੰਤ ਬਾਬਾ ਅਨੂਪ ਸਿੰਘ ਜੀ ਹੋਣ ਮੌਜੂਦ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਜੀ ਵੱਲੋਂ ਬਾਖੂਬ ਨਿਭਾਈ ਜਾ ਰਹੀ.