
ਮਾਛੀਵਾੜਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਇਤਿਹਾਸਕ ਧਰਤੀ ਉੱਤੇ ਹੋਰ ਹੀ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ ਜਦੋਂ ਗੁਰੂ ਗੋਬਿੰਦ ਸਿੰਘ ਜੀ ਦੇ ਸੇਵਾਦਾਰ ਗਨੀ ਖਾਂ ਨਬੀ ਖਾਂ ਦੇ ਵਾਰਿਸ ਬਣ ਮੁਸਲਮਾਨ ਭਾਈਚਾਰੇ ਨੇ ਸਿੱਖ ਸੰਗਤ ਲਈ ਦੁੱਧ ਦਾ ਲੰਗਰ ਲਗਾਇਆ।
ਗੁਰਦੁਆਰਾ ਗਨੀ ਖਾਂ ਨਬੀ ਖਾਂ ਨੇੜ੍ਹੇ ਹੀ ਸਥਿਤ ਪੁਰਾਤਨ ਮਸਜਿਦ ਦੇ ਬਾਹਰ ਮੁਸਲਮਾਨ ਭਾਈਚਾਰੇ ਵੱਲੋਂ ਬੜੀ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਨੂੰ ਦੁੱਧ ਦਾ ਲੰਗਰ ਛਕਾਇਆ।